ਬਠਿੰਡਾ ਕੋਰਟ ‘ਚ ਨਹੀਂ ਪੇਸ਼ ਹੋਈ ਕੰਗਨਾ ਰਣੌਤ, ਅਦਾਲਤ ਨੇ ਮਾਮਲੇ ‘ਚ ਕੀਤੇ ਚਾਰਜ ਫ੍ਰੇਮ

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਪਰ ਅਦਾਕਾਰਾ ਪੇਸ਼ ਨਹੀਂ ਹੋਈ। ਇਸ ਮਾਮਲੇ ਵਿੱਚ ਅਦਾਕਾਰਾ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਹੁਣ ਇਸ ਮਾਮਲੇ ਵਿਚ ਕੋਰਟ ਨੇ ਕੰਗਨਾ ਖਿਲਾਫ ਚਾਰਜ ਫ੍ਰੇਮ ਕਰ ਦਿੱਤੇ ਹਨ।

ਅੱਜ ਸੁਣਵਾਈ ਦੌਰਾਨ ਕੰਗਨਾ ਦੇ ਪੇਸ਼ ਨਾ ਹੋਣ ਕਾਰਨ ਮਹਿੰਦਰ ਕੌਰ ਦੇ ਵਕੀਲ ਨੇ ਇਸ ਦ ਵਿਰੋਧ ਜਤਾਇਆ ਤੇ ਅਦਾਲਤ ਸਾਹਮਣੇ ਪੱਖ ਰੱਖਿਆ। ਇਸ ਤੋਂ ਇਲਾਵਾ ਵਕੀਲ ਨੇ ਦੱਸਿਆ ਕਿ ਅੱਜ ਅਦਾਲਤ ਨੇ ਕੰਗਨਾ ਖਿਲਾਫ ਚਾਰਜ ਫ੍ਰੇਮ ਕਰ ਦਿੱਤੇ ਹਨ, ਹੁਣ ਉਸ ਦੇ ਵਕੀਲ 4 ਦਸੰਬਰ ਨੂੰ ਆਪਣਾ ਜਵਾਬ ਦਾਇਰ ਕਰਨਗੇ। 27 ਅਕਤੂਬਰ ਨੂੰ ਉਸ ਦੀ ਨਿੱਜੀ ਪੇਸ਼ੀ ਤੋਂ ਬਾਅਦ ਕੰਗਨਾ ਦੇ ਵਕੀਲਾਂ ਨੇ ਅਗਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਸੀ।

MP Kangana Ranaut In Bharmour: The Country Exists Only As Long As BJP Is There

ਉਨ੍ਹਾਂ ਨੇ ਆਉਣ ਵਾਲੀਆਂ ਸੁਣਵਾਈਆਂ ਵਿੱਚ ਅਦਾਕਾਰਾ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ। ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਇਸ ਅਰਜ਼ੀ ਦੀ ਇੱਕ ਕਾਪੀ ਦਿੱਤੀ, ਜਿਸ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਇਸ ਤੋਂ ਬਾਅਦ, ਅਦਾਲਤ ਨੇ ਸੁਣਵਾਈ 24 ਨਵੰਬਰ ਲਈ ਤੈਅ ਕੀਤੀ।

ਦੱਸ ਦੇਈਏ ਕਿ ਇਹ ਮਾਮਲਾ 2021 ਵਿੱਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਹੈ। ਉਸ ਸਮੇਂ ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ, ਜਿਸ ਨੇ ਧਰਨਿਆਂ ਵਿਚ ਹਿੱਸਾ ਲਿਆਸੀ। ਕੰਗਨਾ ਨੇ ਉਸ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਦੱਸਿਆ ਸੀ। ਮਹਿੰਦਰ ਕੌਰ ਨੇ ਇਸ ਟਵੀਟ ਨੂੰ ਲੈ ਕੇ ਕੰਗਨਾ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ।

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਗਈ ਸ਼ਰਧਾਂਜਲੀ

ਪਿਛਲੀ ਸੁਣਵਾਈ ‘ਤੇ ਕੰਗਨਾ ਰਣੌਤ ਨੇ ਮਹਿਲਾ ਕਿਸਾਨਾਂ ਬਾਰੇ ਆਪਣੇ ਟਵੀਟ ਲਈ ਅਦਾਲਤ ਵਿੱਚ ਮੁਆਫੀ ਮੰਗੀ ਸੀ। ਆਪਣੀ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਸ ਨੇ ਕਿਹਾ, ਕਿ ਇੱਕ ਗਲਤਫਹਿਮੀ ਹੋਈ ਸੀ। ਮੈਂ ਮਾਤਾ ਨੂੰ ਸੁਨੇਹਾ ਭੇਜਿਆ ਹੈ ਕਿ ਉਹ ਇੱਕ ਗਲਤਫਹਿਮੀ ਦਾ ਸ਼ਿਕਾਰ ਹੋਈ ਹੈ। ਇਹ ਮੇਰਾ ਇਰਾਦਾ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

The post ਬਠਿੰਡਾ ਕੋਰਟ ‘ਚ ਨਹੀਂ ਪੇਸ਼ ਹੋਈ ਕੰਗਨਾ ਰਣੌਤ, ਅਦਾਲਤ ਨੇ ਮਾਮਲੇ ‘ਚ ਕੀਤੇ ਚਾਰਜ ਫ੍ਰੇਮ appeared first on Daily Post Punjabi.



Previous Post Next Post

Contact Form