ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਡੀਆਈਜੀ ਭੁੱਲਰ ਦੇ ਵਿਚੋਲੀਏ ਕ੍ਰਿਸ਼ਨੂੰ ਸ਼ਾਰਦਾ ਦੀ ਅੱਜ ਚੰਡੀਗੜ੍ਹ ਸੀਬੀਆਈ ਕੋਰਟ ਵਿਚ ਪੇਸ਼ੀ ਹੋਈ ਹੈ। ਕੋਰਟ ਨੇ ਕ੍ਰਿਸ਼ਨੂੰ ਸ਼ਾਰਦਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਹੈ। ਦੱਸ ਦੇਈਏ ਕਿ ਕ੍ਰਿਸ਼ਨੂੰ ਨੂੰ 9 ਦਿਨਾਂ ਦਾ ਰਿਮਾਂਡ ਖਤਮ ਹੋਣ ਮਗਰੋਂ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਵਰਨਜੀਤ ਖਾਲਸਾ ਨੇ ਅਮਰੀਕਾ ‘ਚ ਕਰਾਈ ਪੰਜਾਬੀਆਂ ਦੀ ਬੱਲੇ-ਬੱਲੇ, ਬਣੇ Norwich ਦੇ ਪਹਿਲੇ ਸਿੱਖ ਮੇਅਰ
ਦੂਜੇ ਪਾਸੇ ਸੀਬੀਆਈ ਵੱਲੋਂ ਮੁਅੱਤਲ ਡੀਆਈਜੀ ਭੁੱਲਰ ਦੇ 5 ਦਿਨਾਂ ਹੋਰ ਰਿਮਾਂਡ ਦੀ ਮੰਗ ਚੱਲ ਰਹੀ ਹੈ, ਜਿਸ ਦੀ ਸੁਣਵਾਈ ਹੋ ਰਹੀ ਹੈ। DIG ਭੁੱਲਰ ‘ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ‘ਤੇ ਪਹਿਲਾਂ ਇਕ ਮਾਮਲਾ ਦਰਜ ਹੋਇਆ ਫਿਰ ਐਕਸਾਈਜ਼ ਦਾ ਤੇ ਫਿਰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੋਇਆ। ਵਿਜੀਲੈਂਸ ਇਕ ਪਾਸੇ ਇਹ ਕੋਸ਼ਿਸ਼ ਕਰ ਰਹੀ ਹੈ ਕਿ ਮੁਅੱਤਲ DIG ਭੁੱਲਰ ਦਾ 5 ਦਿਨਾਂ ਦਾ ਰਿਮਾਂਡ ਮਿਲ ਜਾਵੇ ।
ਵੀਡੀਓ ਲਈ ਕਲਿੱਕ ਕਰੋ -:
The post DIG ਭੁੱਲਰ ਮਾਮਲੇ ‘ਚ ਵਿਚੋਲੀਆ ਕ੍ਰਿਸ਼ਨੂੰ ਸ਼ਾਰਦਾ ਦੀ ਕੋਰਟ ‘ਚ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ appeared first on Daily Post Punjabi.

