ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। RSS ਦੇ ਪੋਤੇ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਪੁਲਿਸ ਵੱਲੋਂ ਇਕ ਸ਼ੂਟਰ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੁਝ ਹੀ ਦੇਰ ਵਿਚ ਪੁਲਿਸ ਤੇ ਆਲਾ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਨਗੇ ਤੇ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੁਰਦਾਸਪੁਰ : ਸਾਬਕਾ ਫੌਜੀ ਨੇ ਪਤਨੀ ਤੇ ਸੱਸ ਦਾ ਕੀਤਾ ਕ.ਤ.ਲ, ਮਗਰੋਂ ਖੁਦ ਨੂੰ ਵੀ ਮਾਰੀ ਗੋ/ਲੀ
ਦੱਸ ਦੇਈਏ ਕਿ ਫਿਰੋਜ਼ਪੁਰ ਵਿਚ ਆਰ. ਐੱਸ. ਐੱਸ. ਦੇ ਸੰਚਾਲਕ ਦੇ ਪੋਤੇ ਨਵੀਨ ਅਰੋੜਾ ਨੂੰ ਘਰ ਜਾਂਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ ਤੇ ਇਸ ਦੌਰਾਨ ਨਵੀਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਪਰ ਹਮਲੇ ਨੂੰ ਲੈ ਕੇ ਵਪਾਰੀਆਂ ਤੇ ਪਰਿਵਾਰ ਵਿਚ ਰੋਸ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਤੱਕ ਇਸ ਮਾਮਲੇ ਵਿਚ 2 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਅਧਿਕਾਰਕ ਤੌਰ ਉਤੇ ਪੁਲਿਸ ਵੱਲੋਂ ਕੁਝ ਸਾਂਝਾ ਨਹੀਂ ਕੀਤਾ ਗਿਆ। ਇਲਾਕੇ ਦੇ ਲੋਕਾਂ ਵਿਚ ਕਾਫੀ ਸਹਿਮ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:
The post RSS ਆਗੂ ਦੇ ਪੋਤੇ ਦੇ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਸ਼ੂਟਰ ਤੇ ਉਸ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

