ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਸਰਦੀ ਵਧ ਗਈ ਹੈ ਤੇ ਧੁੰਦ ਵੀ ਪੈ ਰਹੀ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮ ਮੁਤਾਬਕ 24 ਦਸੰਬਰ ਤੋਂਲੈ ਕੇ 31 ਦਸੰਬਰ ਤੱਕ ਸਕੂਲਾਂ ਵਿਚ ਛੁੱਟੀ ਰਹੇਗੀ।
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿਤਰਾ ਮੁਤਾਬਕ ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ ਹੋਣਗੇ। ਸਕੂਲ 1 ਜਨਵਰੀ ਤੋਂ ਦੁਬਾਰਾ ਖੁੱਲ੍ਹਣਗੇ।
ਇਹ ਵੀ ਪੜ੍ਹੋ : ਲਵਸਟੋਰੀ ਦਾ ਹੋਇਆ ਖੌਫ਼/ਨਾਕ ਅੰਤ, ਕਿਸੇ ਹੋਰ ਕੁੜੀ ਦੇ ਚੱਕਰ ‘ਚ ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕ.ਤ.ਲ
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਦੀ ਕਾਪੀ ਸਾਰੇ ਸਕੂਲਾਂ ਐੱਸਈਆਰਟੀ ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਹੈ। ਦੂਜੇ ਪਾਸੇ ਉਕਤ ਹੁਕਮ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਵਿਚ ਇਸ ਸਮੇਂ 19 ਹਜ਼ਾਰ ਤੋਂ ਵਧ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿਚ 35 ਲੱਖ ਤੋਂ ਵਧੇਰੇ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
The post ਠੰਡ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਸਕੂਲ appeared first on Daily Post Punjabi.

