ਬਰਨਾਲਾ : ਬਾਈਕ ਸਵਾਰਾਂ ਨੌਜਵਾਨਾਂ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ, ਹਾਦਸੇ ‘ਚ 3 ਦੀ ਗਈ ਜਾਨ

ਬਰਨਾਲਾ ਦੇ ਪਿੰਡ ਗਹਿਲ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਸੜਕ ਹਾਦਸੇ ਨੇ ਲਈ 3 ਨੌਜਵਾਨਾਂ ਦੇ ਸਾਹ ਮੁਕਾ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨੋਂ ਨੌਜਵਾਨ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ‘ਤੇ ਗਏ ਸਨ ਤੇ ਵਾਪਸੀ ਸਮੇਂ ਉਨ੍ਹਾਂ ਨਾਲ ਇਹ ਵੱਡਾ ਹਾਦਸਾ ਵਾਪਰਿਆ ਗਿਆ। ਇਕ ਨੌਜਵਾਨ ਦੀ ਤਾਂ ਮੌਕੇ ‘ਤੇ ਹੀ ਜਾਨ ਚਲੀ ਗਈ ਜਦੋਂ ਕਿ ਬਾਕੀ ਦੋਵਾਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਠੰਢ ‘ਚ ਜ਼ਰੂਰ ਖਾਓ ਭੁੰਨਿਆ ਹੋਇਆ ਅਮਰੂਦ, ਫਾਇਦੇ ਜਾਣ ਹੋ ਜਾਓਗੇ ਹੈਰਾਨ

ਜਾਂਚ ਵਿਚ ਸਾਹਮਣੇ ਆਇਆ ਹੈ ਕਿ 3 ਨੌਜਵਾਨ ਬਾਈਕ ‘ਤੇ ਸਵਾਰ ਸਨ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਮਗਰੋਂ ਉਹ ਹਾਦਸੇ ਦਾ ਸ਼ਿਕਾਰ ਹੋਏ। ਮ੍ਰਿਤਕਾਂ ਦੀ ਪਛਾਣ ਆਕਾਸ਼, ਪਰਵਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਤਿੰਨੋਂ ਨੌਜਵਾਨ ਪਰਵਿੰਦਰ ਸਿੰਘ ਦੀ ਰਿਸ਼ਤੇਦਾਰੀ ਵਿਚ ਮੁੱਲਾਂਪੁਰ ਵਿਖੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗਏ ਸਨ ਪਰ ਘਰ ਵਾਪਸ ਪਰਤਦੇ ਹੋਏ ਉਨ੍ਹਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਤਿੰਨੋਂ ਹੀ ਨੌਜਵਾਨ ਇਕੋ ਪਿੰਡ ਦੇ ਸਨ। ਨੌਜਵਾਨਾਂ ਦੇ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਵਿਚ ਸੋਗ ਦਾ ਮਾਹੌਲ ਹੈ।

The post ਬਰਨਾਲਾ : ਬਾਈਕ ਸਵਾਰਾਂ ਨੌਜਵਾਨਾਂ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ, ਹਾਦਸੇ ‘ਚ 3 ਦੀ ਗਈ ਜਾਨ appeared first on Daily Post Punjabi.



Previous Post Next Post

Contact Form