ਪੈਰੀ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਵਾਲਾ ਮੁਲਜ਼ਮ ਗ੍ਰਿਫਤਾਰ

ਇੰਦਰਪ੍ਰੀਤ ਉਰਫ ਪੈਂਰੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਵਾਲਾ ਮੁਲਜ਼ਮ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹਾ ਕ੍ਰਾਈਮ ਸੈੱਲ ਨੇ ਖਰੜ ਦੇ ਰਹਿਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਸੈਕਟਰ-24 ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਹੱਤਿਆ ਕਾਂਡ ਦਾ ਮਾਸਟਰਮਾਈਂਡ ਸੀ। ਵਾਰਦਾਤ ਨੂੰ ਅੰਜਾਮ ਦੇਣ ਲਈ ਵਾਰਦਾਤ ਵਿਚ ਵਰਤੀ ਜਾਣ ਵਾਲੀ ਕਾਰ ਤੇ ਹੋਰ ਚੀਜ਼ਾਂ ਇਸ ਮੁਲਜ਼ਮ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ। ਪੁਲਿਸ ਵੱਲੋਂ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਦਾ 4 ਦਿਨ ਦਾ ਰਿਮਾਂਡ ਦਿੱਤਾ। ਪੁੱਛਗਿਛ ਦੌਰਾਨ ਘਟਨਾ ਦੀ ਸਾਜਿਸ਼ ਵਿਚ ਹੋਰ ਕੌਣ-ਕੌਣ ਸ਼ਾਮਲ ਸੀ, ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਠੰਢ ‘ਚ ਵੱਧ ਜਾਂਦਾ ਹੈ ਜੋੜਾਂ ਦਾ ਦਰਦ ਤਾਂ ਅਪਣਾਓ ਇਹ 5 ਤਰੀਕੇ, ਤੁਰੰਤ ਮਿਲੇਗੀ ਰਾਹਤ

SSP ਕੰਵਰਦੀਪ ਕੌਰ ਨੇ ਦੱਸਿਆ ਕਿ ਦੋਸ਼ੀ ਨੇ ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਈ ਸੀ। ਰਾਜਸਥਾਨ ਦੇ ਕੋਟਾ ਤੋਂ ਚੋਰੀ ਹੋਈ ਕਾਰ ਕਿਵੇਂ ਰਾਹੁਲ ਕੋਲ ਪਹੁੰਚੀ। ਕਾਰ ‘ਤੇ ਨੰਬਰ ਕਿਥੋਂ ਲਗਵਾਇਆ ਗਿਆ ਸੀ। ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਪੁਲਿਸ ਵੱਲੋਂ ਜਾਂਚ ਦੌਰਾਨ ਲੱਭਿਆ ਜਾ ਰਿਹਾ ਹੈ। ਵੱਖ-ਵੱਖ ਐਂਗਲਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਪੈਰੀ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਵਾਲਾ ਮੁਲਜ਼ਮ ਗ੍ਰਿਫਤਾਰ appeared first on Daily Post Punjabi.



Previous Post Next Post

Contact Form