ਰਾਣਾ ਬਲਾਚੌਰੀਆ ਕੇਸ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦੀ ਮੁਸ਼ਤੈਦੀ ਕਰਕੇ 24 ਘੰਟਿਆਂ ਦੇ ਅੰਦਰ ਹੱਲ ਕਰ ਲਿਆ ਗਿਆ ਹੈ। ਅਸ਼ਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਬਲਾਚੌਰੀਆ ਕਤਲਕਾਂਡ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਅਸ਼ਵਿੰਦਰ ਤਰਨਤਾਰਨ ਦਾ ਰਹਿਣ ਵਾਲਾ ਹੈ ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਵੱਲੋਂ ਬ.ਦ.ਮਾਸ਼ਾਂ ਦਾ ਐ.ਨ.ਕਾਊਂਟਰ, ਫਿਰੌਤੀ ਮੰਗਣ ਵਾਲੇ 3 ਮੁਲਜ਼ਮ ਕੀਤੇ ਗ੍ਰਿਫਤਾਰ
ਦੱਸ ਦੇਈਏ ਕਿ 2 ਦਿਨ ਪਹਿਲਾਂ ਸੋਹਾਣਾ ਕਬੱਡੀ ਕੱਪ ਵਿਚ ਕੋਚ ਰਾਣਾ ਬਲਾਚੌਰੀਆ ਦਾ ਕਤਲ ਕੀਤਾ ਗਿਆ ਸੀ। ਸੈਲਫੀ ਲੈਣ ਦੇ ਬਹਾਨੇ ਰਾਣੇ ਨੂੰ ਰੋਕਿਆ ਜਾਂਦਾ ਹੈ ਤੇ ਇਕ ਵਿਅਕਤੀ ਵੱਲੋਂ ਉਸ ਦੇ ਮੂੰਹ ‘ਤੇ ਕੱਪੜਾ ਪਾਇਆ ਜਾਂਦਾ ਹੈ ਤੇ ਫਿਰ ਉਸ ‘ਤੇ ਫਾਇਰਿੰਗ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਬਲਾਚੌਰੀਆ ਕਤਲਕਾਂਡ ‘ਚ ਪੁਲਿਸ ਨੂੰ ਮਿਲੀ ਸਫਲਤਾ, ਮਾਸਟਰਮਾਈਂਡ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ appeared first on Daily Post Punjabi.

