ਮਾਨਸਾ : ਸ਼ਾਪਿੰਗ ਕਰਕੇ ਘਰ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ

ਮਾਨਸਾ ਦੇ ਕਸਬਾ ਬੋਹਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਵਿਚ 2 ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਕ ਦੀ ਉਮਰ 18 ਸਾਲ ਤੇ ਦੂਜੇ ਦੀ 16 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਪ੍ਰਿੰਸ ਤੇ ਦਲਜੀਤ ਸਿੰਘ ਵਜੋਂ ਹੋਈ ਹੈ। ਬਾਈਕ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ‘ਚ ਰੇਲ ਰੋਕੋ ਅੰਦੋਲਨ ਮੁਲਤਵੀ, ਸਰਕਾਰ ਨਾਲ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਕਿਸਾਨਾਂ ਦਾ ਫੈਸਲਾ

ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਇਸ ਹਾਦਸੇ ਵਿਚ ਦੋਵਾਂ ਦੀ ਮੌਤ ਹੋ ਗਈ। ਦੋਵੇਂ ਮੁੰਡੇ ਸ਼ਾਪਿੰਗ ਕਰਨ ਗਏ ਹੋਏ ਸਨ ਕਿ ਰਸਤੇ ਵਿਚ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਿੰਸ ਨੇ ਤਾਂ ਮੌਕੇ ‘ਤੇ ਹੀ ਦਮ ਤੋੜ ਦਿੱਤਾ ਜਦੋਂ ਕਿ ਦਲਜੀਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਸ ਨੇ ਵੀ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

The post ਮਾਨਸਾ : ਸ਼ਾਪਿੰਗ ਕਰਕੇ ਘਰ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.



Previous Post Next Post

Contact Form