1 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ, ਜਲੰਧਰ ਦੇ ਸੱਚਖੰਡ ਡੇਰਾ ਬੱਲਾਂ ਵਿਖੇ ਹੋਣਗੇ ਨਤਮਸਤਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਜਯੰਤੀ ਮੌਕੇ ਪ੍ਰਦਾਨ ਮੰਤਰੀ ਪੰਜਾਬ ਆ ਰਹੇ ਹਨ। ਉਹ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਜ਼ਿਕਰਯੋਗ ਹੈ ਕਿ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ”ਪਦਮ ਸ਼੍ਰੀ” ਸਨਮਾਨ ਦਾ ਐਲਾਨ।

ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ  ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ, ਕੇਂਦਰ ਸਰਕਾਰ ਨੇ ਸਮਾਜ ਸੇਵਾ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : “ਅੱਜ ਦੀ ਮੀਟਿੰਗ ਬਹੁਤ ਚੰਗੇ ਮਾਹੌਲ ‘ਚ ਹੋਈ…”, SYL ਦੇ ਮੁੱਦੇ ‘ਤੇ ਬੈਠਕ ਮਗਰੋਂ ਬੋਲੇ CM ਮਾਨ ਤੇ CM ਸੈਣੀ 

ਦੁਨੀਆ ਭਰ ਵਿੱਚ ਫੈਲੇ ਰਵਿਦਾਸੀਆ ਭਾਈਚਾਰੇ ਦੇ ਅਧਿਆਤਮਿਕ ਮਾਰਗਦਰਸ਼ਕ ਹੋਣ ਦੇ ਨਾਤੇ, ਉਨ੍ਹਾਂ ਨੇ ਲੋਕਾਂ ਦੇ ਵਿਕਾਸ ਅਤੇ ਮਨੁੱਖਤਾ ਦੀ ਸੇਵਾ ਲਈ ਕਈ ਹਸਪਤਾਲ ਅਤੇ ਵਿਦਿਅਕ ਸੰਸਥਾਵਾਂ ਚਲਾਈਆਂ ਹਨ। ਜਿਸ ਕਾਰਨ ਇਸ ਵੱਕਾਰੀ ਨਾਗਰਿਕ ਪੁਰਸਕਾਰ ਦੀ ਘੋਸ਼ਣਾ ਨੇ ਪੰਜਾਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

 

The post 1 ਫਰਵਰੀ ਨੂੰ ਪੰਜਾਬ ਆਉਣਗੇ PM ਮੋਦੀ, ਜਲੰਧਰ ਦੇ ਸੱਚਖੰਡ ਡੇਰਾ ਬੱਲਾਂ ਵਿਖੇ ਹੋਣਗੇ ਨਤਮਸਤਕ appeared first on Daily Post Punjabi.



Previous Post Next Post

Contact Form