ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਪੱਛਮੀ ਬੰਗਾਲ ਤੋਂ ਫੜੇ 2 ਸ਼ੂਟਰ

ਮੋਹਾਲੀ ਵਿਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਸ਼ੂਟਰਾਂ ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦ ਪਛਾਣ ਕਰਨ ਪਾਠਕ ਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕਾਰਵਾਈ ਕਰਨ ਤੋਂ ਬਾਅਦ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਸਪੈਸ਼ਲ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਹਾਵੜਾ ਵਿੱਚ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।

ਇਸ ਤੋਂ ਇਲਾਵਾ ਵਿਦੇਸ਼ ਵਿੱਚ ਰਹਿਣ ਵਾਲੇ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਕਰੀਬੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾਵੇਗਾ। ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਪੂਰੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾ ਸਕੇ।

ਦੱਸ ਦੇਈਏ ਕਿ ਅੱਜ ਸਵੇਰੇ ਡੀਜੀਪੀ ਨੇ ਕਿਹਾ ਸੀ ਕਿ ਜਲਦੀ ਹੀ ਵੱਡੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਕਾਫ਼ੀ ਜਾਣਕਾਰੀ ਸੀ। ਬਾਅਦ ਵਿੱਚ ਦੁਪਹਿਰ, ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਇਸ ਕਾਰਵਾਈ ਦਾ ਖੁਲਾਸਾ ਕੀਤਾ।

Kabaddi player Rana Balachauria dies after being shot at minutes before key match in Mohali| India News

ਜਿਕਰਯੋਗ ਹੈ ਕਿ 15 ਦਸੰਬਰ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਕੱਪ ਦੌਰਾਨ ਸੈਲਫੀ ਲੈਣ ਦੇ ਬਹਾਨੇ ਦੋ ਨੌਜਵਾਨਾਂ ਨੇ ਪਹਿਲਾਂ ਰਾਣਾ ਬਲਾਚੌਰੀਆ ਦੇ ਮੂੰਹ ‘ਤੇ ਸ਼ਾਲ ਮਾਰੀ ਅਤੇ ਫਿਰ ਉਸ ਦੇ ਸਿਰ ‘ਤੇ ਗੋਲੀ ਮਾਰ ਦਿੱਤੀ। ਉਹ ਜ਼ਮੀਨ ‘ਤੇ ਡਿੱਗ ਪਿਆ। ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਫੋਰਟਿਸ ਹਸਪਤਾਲ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਬਰਨਾਲਾ ‘ਚ ਸਰਪੰਚ ਕਾਬੂ, ਪੰਜਾਬੀ ਸਿੰਗਰ ‘ਤੇ ਸੀ ਹਮਲੇ ਦੀ ਪਲਾਨਿੰਗ, ਬਣਾਇਆ ਹੋਇਆ ਸੀ ਵਸੂਲੀ ਗੈਂਗ

ਅਦਾਲਤ ਨੇ ਘਟਨਾ ਸਮੇਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਉਠਾਏ। ਸਰਕਾਰ ਨੇ ਕਿਹਾ ਕਿ ਕਬੱਡੀ ਮੈਚ ਦੌਰਾਨ ਲਗਭਗ 900 ਤੋਂ 1,000 ਲੋਕ ਮੌਜੂਦ ਸਨ ਅਤੇ ਇਹ ਕਤਲ ਸ਼ਾਮ 5:55 ਵਜੇ ਹੋਇਆ। ਹਾਈ ਕੋਰਟ ਨੇ ਪੁੱਛਿਆ ਕਿ ਕੀ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਸੁਰੱਖਿਆ ਲਈ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਸਨ।

ਸਰਕਾਰ ਨੇ ਕਿਹਾ ਕਿ ਘਟਨਾ ਵਾਲੀ ਥਾਂ ‘ਤੇ 10 ਹਥਿਆਰਬੰਦ ਪੁਲਿਸ ਕਰਮਚਾਰੀ ਮੌਜੂਦ ਸਨ। ਅਦਾਲਤ ਨੇ ਸਖ਼ਤ ਟਿੱਪਣੀ ਕੀਤੀ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਦੋ ਸ਼ੂਟਰ ਹਜ਼ਾਰਾਂ ਲੋਕਾਂ ਦੀ ਮੌਜੂਦਗੀ ਵਿੱਚ ਖੁੱਲ੍ਹੇਆਮ ਗੋਲੀਆਂ ਚਲਾ ਕੇ ਫਰਾਰ ਹੋ ਗਏ, ਇਸ ਨਾਲ ਪੂਰੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

The post ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਪੱਛਮੀ ਬੰਗਾਲ ਤੋਂ ਫੜੇ 2 ਸ਼ੂਟਰ appeared first on Daily Post Punjabi.



Previous Post Next Post

Contact Form