23 ਸਾਲਾ ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅਬੋਹਰ ਅਧੀਨ ਪੈਂਦੇ ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿੱਚ 23 ਸਾਲਾ ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਮੰਜੂ ਵਜੋਂ ਹੋਈ ਹੈ, ਜਿਸ ਦਾ ਵਿਆਹ ਲਗਭਗ ਪੰਜ ਮਹੀਨੇ ਪਹਿਲਾਂ ਸੁਖਚੈਨ ਪਿੰਡ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨਾਲ ਹੋਇਆ ਸੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਸਹੁਰਿਆਂ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਪੁਲਿਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਔਰਤ ਦਿਨ ਵੇਲੇ ਆਪਣੇ ਕਮਰੇ ਵਿੱਚ ਗਈ ਪਰ ਕਾਫ਼ੀ ਸਮੇਂ ਤੱਕ ਬਾਹਰ ਨਹੀਂ ਆਈ। ਜਦੋਂ ਪਰਿਵਾਰਕ ਮੈਂਬਰ ਅੰਦਰ ਗਏ ਤਾਂ ਉਨ੍ਹਾਂ ਨੂੰ ਉਸਦੀ ਨੱਕ ਵਿੱਚੋਂ ਖੂਨ ਨਿਕਲਦਾ ਮਿਲਿਆ। ਪਰਿਵਾਰ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਸੀਤੋ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਪਿਤਾ ਭਗਵਾਨ ਦਾਸ ਜੋ ਕਿ ਫਤਿਹਾਬਾਦ (ਹਰਿਆਣਾ) ਦੇ ਰਹਿਣ ਵਾਲੇ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਉਨ੍ਹਾਂ ਦੇ ਬਿਆਨ ਦੇ ਆਧਾਰ ‘ਤੇ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਸੂਚਨਾ ਮਿਲਣ ‘ਤੇ ਸੀਤੋ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕੋਰਟ ਨੇ ਸਾਬਕਾ CM ਆਤਿਸ਼ੀ ਦੀ Video ਨੂੰ ਦੱਸਿਆ ਫਰਜ਼ੀ, ਸੋਸ਼ਲ ਮੀਡੀਆ ਤੋਂ ਲਿੰਕ ਹਟਾਉਣ ਦੇ ਹੁਕਮ

ਦੂਜੇ ਪਾਸੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਨੂੰ ਦੌਰਾ ਪਿਆ ਹੈ ਉਹਨਾਂ ਨੇ ਦੱਸਿਆ ਕਿ ਲੜਕੀ ਨੂੰ ਦਹੇਜ ਦੇ ਪਿੱਛੇ ਉਹਨਾਂ ਵੱਲੋਂ ਤੰਗ ਨਹੀਂ ਕੀਤਾ ਜਾ ਰਿਹਾ ਸੀ। ਥਾਣਾ ਬਹਾਵਵਾਲ ਦੇ ਅਧੀਨ ਪੈਂਦੀ ਚੌਕੀ ਸੀਤੋ ਗੁਨੋ ਦੇ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਿਖ ਕੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ।

ਵੀਡੀਓ ਲਈ ਕਲਿੱਕ ਕਰੋ -:

The post 23 ਸਾਲਾ ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.



Previous Post Next Post

Contact Form