ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਹੁਕਮ

ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸਬੰਧੀ DIG, ADGP ਤੇ ਜੇਲ੍ਹ ਸੁਪਰੀਡੈਂਟ ਦੀ ਰਿਪੋਰਟ ਹਾਈਕੋਰਟ ‘ਚ ਪੇਸ਼ ਕੀਤੀ ਗਈ, ਜਿਸ ਮਗਰੋਂ ਅਦਾਲਤ ਨੇ ਸੁਰੱਖਿਆ ਦੀ ਜ਼ਿੰਮੇਵਾਰੀ ADGP, DIG ਤੇ ਨਾਭਾ ਜੇਲ੍ਹ ਦੇ ਸੁਪਰੀਡੈਂਟ ਦੀ ਤੈਅ ਕੀਤੀ ਹੈ।

ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਹਾਈਕੋਰਟ ਨੇ ਕਿਹਾ ਹੈ ਕਿ ਜੇ ਮਜੀਠੀਆ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ADGP ਜੇਲ੍ਹਾਂ ਅਤੇ ਨਾਭਾ ਜੇਲ੍ਹ ਸੁਪਰਡੈਂਟ ’ਤੇ ਹੋਵੇਗੀ।

59 Days After Arrest, 40,000-Page Charge Sheet Against Akali Dal's Bikram Majithia

ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮੰਨਿਆ ਕਿ ਮਜੀਠੀਆ ਨੂੰ ਸੱਚਮੁੱਚ ਧਮਕੀਆਂ ਮਿਲੀਆਂ ਸਨ ਅਤੇ ਇਸ ਤੋਂ ਬਾਅਦ ਜੇਲ੍ਹ ਵਿੱਚ ਉਨ੍ਹਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਸਖ਼ਤ ਕਰ ਦਿੱਤੀ ਗਈ ਹੈ। ਉਹ ਸੀਸੀਟੀਵੀ ਨਿਗਰਾਨੀ ਹੇਠ ਹਨ ਅਤੇ ਜੇਲ੍ਹ ਦੇ ਬਾਹਰ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਮੁੱਦਾ ਸੰਵੇਦਨਸ਼ੀਲ ਹੈ ਅਤੇ ਇਸ ਨੂੰ ਜ਼ਰੂਰੀ ਸੂਚੀ ਤੋਂ ਬਾਅਦ ਸਭ ਤੋਂ ਪਹਿਲਾਂ ਪਟੀਸ਼ਨ ‘ਤੇ ਸੁਣਵਾਈ ਵਿਚ ਸ਼ਾਮਲ ਕੀਤਾ ਗਿਆ ਸੀ। ਮਜੀਠੀਆ ਦੇ ਵਕੀਲ ਨੇ ਏ.ਡੀ.ਜੀ.ਪੀ. ਇੰਟੈਲੀਜੈਂਸ ਦੇ ਇਕ ਤਾਜ਼ਾ ਪੱਤਰ ਦਾ ਹਵਾਲਾ ਦਿੱਤਾ, ਜਿਸ ‘ਚ ਖੁਲਾਸਾ ਹੋਇਆ ਹੈ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਵੀ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਖ਼ਤਰਾ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤੇ ਹੁਕਮ appeared first on Daily Post Punjabi.



Previous Post Next Post

Contact Form