ਗੋ/ਲਡੀ ਬਰਾੜ ਦੇ ਮਾਪਿਆਂ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਕੋਰਟ ਨੇ ਭੇਜਿਆ ਪੁਲਿਸ ਰਿਮਾਂਡ ‘ਤੇ

ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਕਤਸਰ ਸਾਹਿਬ ਪੁਲਿਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸਬੰਧ ਵਿੱਚ ਰਾਤ 10 ਵਜੇ ਗ੍ਰਿਫ਼ਤਾਰੀਆਂ ਕੀਤੀਆਂ। ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ।

ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਂ ਪੀਰਤਪਾਲ ਕੌਰ ਨੂੰ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਨੀਰਜ ਕੁਮਾਰ ਸਿੰਗਲਾ ਨੇ ਉਨ੍ਹਾਂ ਨੂੰ 30 ਜਨਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਉਨ੍ਹਾਂ ਦੀ ਪੇਸ਼ੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ ਪਿੰਡ ਉਡੇਕਰਨ ਦੇ ਰਹਿਣ ਵਾਲੇ ਟੀਚਰ ਨੇ ਦੱਸਿਆ ਕਿ ਉਸ ਨੂੰ 27 ਨਵੰਬਰ 2024 ਨੂੰ ਸਵੇਰੇ ਸਾਢੇ ਦਸ ਵਜੇ ਤੋਂ 11 ਵਜੇ ਵਿਚਾਲੇ ਵ੍ਹਾਟਸਐੱਪ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਉਸ ਤੋਂ 50 ਲੱਖ ਰੁਪਏ ਦੀ ਰੰਗਦਾਰੀ ਮੰਗੀ ਗਈ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਬਦਮਾਸ਼ ਨੇ 6 ਦਿਨ ਬਾਅਦ ਮੁੜ ਕਾਲ ਕੀਤੀ। ਇਸ ਮਗਰੋਂ ਉਸ ਨੇ ਸਾਰੀ ਗੱਲ ਘਰ ਦੱਸੀ ਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਥਾਣੇ ਵਿਚ ਸ਼ਿਕਾਇਤ ਦਰਜ ਕਰਾਈ।

ਇਹ ਵੀ ਪੜ੍ਹੋ : ਕੈਨੇਡਾ ‘ਚ ਮਸ਼ਹੂਰ ਪੰਜਾਬੀ ਗਾਇਕ ਦੇ ਘਰ ‘ਤੇ ਫਾਇਰਿੰਗ, ਬਦਮਾਸ਼ਾਂ ਨੇ ਮੰਗੀ ਕਰੋੜਾਂ ਦੀ ਫਿਰੌਤੀ

ਦਰਅਸਲ, ਦੋ ਸਾਲ ਪਹਿਲਾਂ, ਇੱਕ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਪੁਲਿਸ ਨੇ 3 ਦਸੰਬਰ, 2024 ਨੂੰ ਐਫਆਈਆਰ ਦਰਜ ਕੀਤੀ ਸੀ। ਮੁਕਤਸਰ ਪੁਲਿਸ ਮੁਤਾਬਕ ਗੈਂਗਸਟਰ ਦੇ ਮਾਪੇ ਫਿਰੌਤੀ ਦੇ ਪੈਸੇ ‘ਤੇ ਗੁਜ਼ਾਰਾ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

The post ਗੋ/ਲਡੀ ਬਰਾੜ ਦੇ ਮਾਪਿਆਂ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਕੋਰਟ ਨੇ ਭੇਜਿਆ ਪੁਲਿਸ ਰਿਮਾਂਡ ‘ਤੇ appeared first on Daily Post Punjabi.



Previous Post Next Post

Contact Form