ਸ੍ਰੀ ਮੁਕਤਸਰ ਸਾਹਿਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਮੱਦੇਨਜ਼ਰ ਕੱਲ੍ਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ 14 ਜਨਵਰੀ ਨੂੰ ਬੰਦ ਰਹਿਣਗੀਆਂ। ਇਹ ਫੈਸਲਾ ਮਾਘੀ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

PunjabKesari

ਦੱਸ ਦੇਈਏ ਕਿ ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ। 40 ਮੁਕਤਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਜੋੜ ਮੇਲਾ ਲਗਦਾ ਹੈ ਤੇ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਇਸਨਾਨ ਕਰਨ ਲਈ ਆਉਂਦੇ ਹਨ।

ਇਹ ਵੀ ਪੜ੍ਹੋ : ਕੁੱਤਿਆਂ ਦੇ ਵੱਢਣ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਲੱਗੂ ਤਗੜਾ ਜੁਰਮਾਨਾ, Dog Lovers ਹੋਣਗੇ ਜ਼ਿੰਮੇਵਾਰ!

ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ। ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ-ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਭਾਵ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

The post ਸ੍ਰੀ ਮੁਕਤਸਰ ਸਾਹਿਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ appeared first on Daily Post Punjabi.



Previous Post Next Post

Contact Form