CM ਮਾਨ ਅੱਜ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ। ਉਥੇ ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਸਮਾਗਮਾਂ ਮੌਕੇ ਨਤਮਸਤਕ ਹੋਣ ਲਈ CM ਮਾਨ ਉਥੇ ਪਹੁੰਚੇ ਹਨ।
ਮਹਾਰਾਸ਼ਟਰ ਸਰਕਾਰ ਵੱਲੋਂ ਇਹ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸਮਾਗਮ ਕਰਵਾਏ ਗਏ ਸਨ।
ਹੁਣ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ ਹੈ। ਵੱਡੀ ਗਿਣਤੀ ਵਿਚ ਸ਼ਰਧਾਲੂ ਵੀ ਨਤਮਸਤਕ ਹੋਣ ਲਈ ਪਹੁੰਚੇ ਹੋਏ ਹਨ। ਵਿਦਿਆਰਥੀ ਵੀ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪਹੁੰਚੇ ਹਨ ਜਿਥੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
The post ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਲਿਆ ਹਿੱਸਾ appeared first on Daily Post Punjabi.
source https://dailypost.in/news/latest-news/cm-mann-paid-obeisance-7/

