ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਪ ਵਿਧਾਇਕਾ ਆਤਿਸ਼ੀ ਮਾਰਲੇਨਾ ਦੇ ਵੀਡੀਓ ਨੂੰ ਲੈ ਕੇ ਜਲੰਧਰ ਪੁਲਿਸ ਨੇ ਦਿੱਲੀ ਸਰਕਾਰ ਵਿੱਚ ਭਾਜਪਾ ਮੰਤਰੀ ਕਪਿਲ ਮਿਸ਼ਰਾ ਵਿਰੁੱਧ FIR ਦਰਜ ਕੀਤੀ ਹੈ। ਜਲੰਧਰ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕਬਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਆਤਿਸ਼ੀ ਦੇ ਇੱਕ ਵੀਡੀਓ ਨੂੰ ਤੋੜ-ਮਰੋੜ ਕੇ ਤਕਨੀਕੀ ਤੌਰ ‘ਤੇ ਬਦਲਿਆ ਗਿਆ ਸੀ ਅਤੇ ਗਲਤ ਤਰੀਕੇ ਨਾਲ ਅਪਲੋਡ ਅਤੇ ਪ੍ਰਸਾਰਿਤ ਕੀਤਾ ਗਿਆ ਸੀ।
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਦਿਖਾਉਂਦੇ ਹੋਏ ਭੜਕਾਊ ਸੁਰਖੀਆਂ ਵਾਲੀ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ ਅਤੇ ਪ੍ਰਸਾਰਿਤ ਕੀਤੀਆਂ ਗਈਆਂ ਹਨ।

ਪੁਲਿਸ ਬੁਲਾਰੇ ਨੇ ਅੱਗੇ ਕਿਹਾ ਕਿ ਵੀਡੀਓ ਕਲਿੱਪ ਦੀ ਵਿਗਿਆਨਕ ਤੌਰ ‘ਤੇ ਜਾਂਚ ਕੀਤੀ ਗਈ ਹੈ। ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਭਾਜਪਾ ਨੇਤਾ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਡਾਊਨਲੋਡ ਕੀਤੀ ਗਈ ਸੀ ਅਤੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ।
ਇਸ ਤੋਂ ਬਾਅਦ 9 ਜਨਵਰੀ ਨੂੰ ਇਹ ਰਿਪੋਰਟ ਜਾਰੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਸੀ ਕਿ ਆਤਿਸ਼ੀ ਨੇ ਕਿਤੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ, ਜਿਵੇਂ ਕਿ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਗਿਆ ਹੈ। ਅਸਲੀਅਤ ਵਿੱਚ, ਵੀਡੀਓ ਨਾਲ ਛੇੜਛਾੜ ਕਰਕੇ ਇਸ ਨੂੰ ਤਕਨੀਕ ਦੁਆਰਾ ਤੋੜ-ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਆਤਿਸ਼ੀ ਵੱਲੋਂ ਬੋਲੇ ਹੀ ਨਹੀਂ ਗਏ।
ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਨੇ ਕਿਹਾ ਸੀ ਕਿ ਦਿੱਲੀ ਵਿਧਾਨ ਸਭਾ ਵਿਚ ਬੋਲਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਵਿਧਾਇਕਾ ਆਤਿਸ਼ੀ ਨੇ ਸਿੱਖ ਗੁਰੂਆਂ ਦਾ ਅਪਮਾਨ ਕੀਤਾ ਹੈ। ਹਾਲਾਂਕਿ, ਆਤਿਸ਼ੀ ਨੇ ਆਪਣੇ ਵਿਰੋਧੀਆਂ ਦੇ ਇਸ ਦਾਅਵੇ ‘ਤੇ ਪਲਟਵਾਰ ਕਰਦੇ ਹੋਏ ਕੀਹਾ ਸੀ ਕਿ ਇਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ
ਆਤਿਸ਼ੀ ਨੇ ਕਿਹਾ ਕਿ ਵੀਡੀਓ ਵਿੱਚ ਉਸਨੇ ਭਾਜਪਾ ਵੱਲੋਂ ਪ੍ਰਦੂਸ਼ਣ ‘ਤੇ ਚਰਚਾ ਕਰਨ ਤੋਂ ਬਚਣ ਅਤੇ ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਹੋਏ ਪ੍ਰੋਟੈਸਟ ਬਾਰੇ ਕਿਹਾ ਹੈ। ਇਸ ਵਿਚ ਝੂਠਾ ਸਬ-ਟਾਈਟਲ ਲਾ ਕੇ ਸਿੱਖ ਗੁਰੂ ਨਾਂ ਉਸ ਵਿਚ ਪਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
The post ਸਾਬਕਾ CM ਆਤਿਸ਼ੀ ਦੀ ਵੀਡੀਓ ਸਾਂਝੀ ਕਰ ਕਸੂਤੇ ਫਸੇ BJP ਦੇ ਮੰਤਰੀ! ਪੰਜਾਬ ਪੁਲਿਸ ਨੇ ਦਰਜ ਕੀਤੀ FIR appeared first on Daily Post Punjabi.

