ਅੰਮ੍ਰਿਤਪਾਲ ਸਿੰਘ ਮਹਿਰੋਂ UAE ‘ਚ ਹਿਰਾਸਤ ‘ਚ, ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਹੈ ਮਹਿਰੋਂ

ਕਮਲ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਮਹਿਰੋਂ ਨੂੰ ਯੂਏਈ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ‘ਚ ਲਿਆ ਹੈ ਤੇ ਵੀਜ਼ੇ ਦੀ ਪੁੱਛਗਿੱਛ ਦੌਰਾਨ ਇਹ ਭੇਤ ਖੁੱਲ੍ਹਿਆ। ਇਹ ਸਾਰੀ ਜਾਣਕਾਰੀ ਸੂਤਰਾਂ ਦੇ ਆਧਾਰ ਉਤੇ ਹੈ ਹਾਲੇ ਤੱਕ ਸਰਕਾਰ ਨੇ ਇਸ ਦੀ ਪੁਸ਼ਟੀ ਨਹੀ ਕੀਤੀ ।

ਫਿਲਹਾਲ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਇਹ ਘਟਨਾ ਪੰਜਾਬ ਵਿੱਚ ਵਾਪਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਫੜਨ ਦੀ ਦਿਸ਼ਾ ਵਿੱਚ ਇੱਕ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਫ਼ਰਜ਼ੀ ਨਿਹੰਗ ਬਣ ਕੇ ਘੁੰਮਦਾ ਨੌਜਵਾਨ ਕਾਬੂ, ਚੋਰੀ ਕਰਕੇ ਫਰਾਰ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼

ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ ‘ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ‘ਚ ਸੁੱਟ ਦਿੱਤਾ। ਪੁਲਿਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ।

The post ਅੰਮ੍ਰਿਤਪਾਲ ਸਿੰਘ ਮਹਿਰੋਂ UAE ‘ਚ ਹਿਰਾਸਤ ‘ਚ, ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਹੈ ਮਹਿਰੋਂ appeared first on Daily Post Punjabi.



Previous Post Next Post

Contact Form