ਵਿਆਹ ‘ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 7 ਜੀਆਂ ਦੀ ਹੋਈ ਮੌਤ

ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਕਪਰਾਡਾ ਤਾਲੁਕਾ ਵਿੱਚ ਕੁੰਭ ਘਾਟ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਈਕੋ ਕਾਰ ਦੀ ਟਰੱਕ ਨਾਲ ਜੋਰਦਾਰ ਟੱਕਰ ਹੋ ਗਈ, ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਬੰਦ ਗੰਭੀਰ ਜਖਮੀ ਹੋ ਗਿਆ। ਦੱਸਿਆ ਜਾਰਿਹਾ ਹੈ ਕਿ ਇਹ ਪਰਿਵਾਰ ਇੱਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਿਹਾ ਸੀ।

ਗੁਜਰਾਤ ਦੇ ਵਲਸਾਡ ਜ਼ਿਲ੍ਹੇ ਵਿੱਚ ਹੋਏ ਦਰਦਨਾਕ ਹਾਦਸੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਅੰਬਾ ਜੰਗਲਾਤ ਖੇਤਰ ਦੇ ਰਹਿਣ ਵਾਲਾ ਪਰਿਵਾਰ ਕਪਰਾਡਾ ਤੋਂ ਨਾਨਾਪੋਡਾ ਜਾ ਰਿਹਾ ਸੀ ਜਦੋਂ ਕੁੰਭ ਘਾਟ ਵਿੱਚ ਇਹ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸਥਾਨਕ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕੇ ਦੇ ਲੋਕ ਘਟਨਾ ਸਥਾਨ ‘ਤੇ ਪਹੁੰਚ ਗਏ ਅਤੇ ਕਾਰ ਵਿੱਚ ਫਸੇ ਲੋਕਾਂ ਨੂੰ ਬਚਾਉਣ ਵਿੱਚ ਮਦਦ ਕੀਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੁਖਦਾਈ ਹਾਦਸੇ ਤੋਂ ਬਾਅਦ, ਪੂਰਾ ਇਲਾਕਾ ਸੋਗ ਵਿੱਚ ਡੁੱਬਿਆ ਹੋਇਆ ਹੈ, ਅਤੇ ਸਥਾਨਕ ਲੋਕ ਇਸ ਘਟਨਾ ਤੋਂ ਹੈਰਾਨ ਹਨ।

ਇਸ ਦਰਦਨਾਕ ਹਾਦਸੇ ਵਿੱਚ 5 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 2 ਲੋਕਾਂ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਸੜਕ ਵੀ ਜਾਮ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਭੈਣ ਨਾਲ ਖੇਡ ਰਹੇ ਮਾਸੂਮ ਨਾਲ ਵਾਪਰਿਆ ਭਾਣਾ, ਖੁੱਲ੍ਹੇ ਨਾਲੇ ‘ਚ ਡਿੱਗਣ ਕਾਰਨ ਹੋਈ ਮੌਤ

ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

The post ਵਿਆਹ ‘ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 7 ਜੀਆਂ ਦੀ ਹੋਈ ਮੌਤ appeared first on Daily Post Punjabi.



source https://dailypost.in/news/national/horrific-road-accident-involving/
Previous Post Next Post

Contact Form