ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਦੀ ਅਦਾਲਤ ‘ਚ ਹੋਈ ਪੇਸ਼ੀ

ਕਮਲ ਕੌਰ ਭਾਬੀ ਕਤਲਕਾਂਡ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰਣਜੀਤ ਸਿੰਘ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਬਠਿੰਡਾ ਪੁਲਿਸ ਨੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮੁਜ਼ਲਮ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ।। ਮੁਲਜ਼ਮ ‘ਤੇ ਅਮ੍ਰਿਤਪਾਲ ਮਹਿਰੋਂ ਨੂੰ ਹਵਾਈ ਅੱਡੇ ‘ਤੇ ਛੱਡਣ ਦੇ ਇਲਜ਼ਾਮ ਹਨ। ਹਾਲਾਂਕਿ ਗ੍ਰਿਫਤਾਰੀ ਮਾਮਲੇ ਵਿੱਚ ਬਠਿੰਡਾ ਪੁਲਿਸ ਅਤੇ ਅੰਮ੍ਰਿਤਸਰ ਪੁਲਿਸ ਵੱਲੋਂ ਵੱਖੋ-ਵੱਖਰੇ ਦਾਅਵੇ ਕੀਤੇ ਜਾ ਰਹੇ ਹਨ।

ਬਠਿੰਡਾ SHO ਥਾਣਾ ਕੈਂਟ ਦਲਜੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਇਨਫਲਾਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਵਿੱਚ ਸ਼ਾਮਿਲ ਰਣਜੀਤ ਸਿੰਘ ਨੂੰ ਬੀਤੇ ਦਿਨੀਂ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਅੱਜ ਰਣਜੀਤ ਸਿੰਘ ਨੂੰ ਮਾਣਯੋਗ ਜੱਜ ਗੁਰ ਕਿਰਪਾਲ ਸਿੰਘ ਸੇਖੋਂ ਜੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਬਠਿੰਡਾ ਪੁਲਿਸ ਨੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਵੱਲੋਂ ਬਠਿੰਡਾ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ। SHO ਨੇ ਦੱਸਿਆ ਕਿ ਹੁਣ ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿਸ ਤਰੀਕੇ ਇਹ ਵਿਅਕਤੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਪਰਕ ਵਿੱਚ ਆਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਵਾਰਦਾਤ, ਬਾਈਕ ਸਵਾਰਾਂ ਵੱਲੋਂ ਮਹਿਲਾ ਦਾ ਬੇਰਹਿਮੀ ਨਾਲ ਕਤਲ

ਹਾਲਾਂਕਿ ਪਿਛਲੇ ਦਿਨੀ ਕਮਿਸ਼ਨਰ ਅੰਮ੍ਰਿਤਸਰ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ ਗਿਆ ਸੀ ਕਿ ਰਣਜੀਤ ਸਿੰਘ ਨੂੰ ਉਹਨਾਂ ਨੇ ਗ੍ਰਿਫਤਾਰ ਕੀਤਾ ਹੈ ਅਤੇ ਰਣਜੀਤ ਸਿੰਘ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਦਾ ਵੀ ਇਹੀ ਕਹਿਣਾ ਹੈ ਕਿ ਬਠਿੰਡਾ ਪੁਲਿਸ ਰਣਜੀਤ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਹੈ ਪਰ ਦੂਜੇ ਪਾਸੇ ਬਠਿੰਡਾ ਪੁਲਿਸ ਵੱਲੋਂ ਇਸ ਦੀ ਗ੍ਰਿਫਤਾਰੀ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

The post ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਦੀ ਅਦਾਲਤ ‘ਚ ਹੋਈ ਪੇਸ਼ੀ appeared first on Daily Post Punjabi.



Previous Post Next Post

Contact Form