ਕਾਂਗਰਸ ਦਾ ਨਵਜੋਤ ਕੌਰ ਸਿੱਧੂ ‘ਤੇ ਵੱਡਾ ਐਕਸ਼ਨ! ਪਾਰਟੀ ਤੋਂ ਕੀਤਾ ਬਾਹਰ

ਪੰਜਾਬ ਵਿਚ ਕਾਂਗਰਸ ਨੇ ਨਵਜੋਤ ਕੌਰ ਸਿੱਧੂ ‘ਤੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਖੇਲ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ। ਹਾਲਾਂਕਿ ਬੀਤੇ ਦਿਨੀਂ ਹੀ ਨਵਜੋਤ ਕੌਰ ਸਿੱਧੂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ।

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿਚ ਡਾ. ਰਾਜਕੁਮਾਰ ਵੇਰਕਾ ਦੀ ਰਿਹਾਇਸ਼ ‘ਤੇ ਪਹੁੰਚੇ ਸਨ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਈ ਅਹਿਮ ਮੁੱਦਿਆਂ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਘੇਰਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਤੋਂ ਸਸਪੈਂਡ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਹਾਲਾਂਕਿ ਪਾਰਟੀ ਨੇ ਅਜੇ ਕੋਈ ਅਧਿਕਾਰਕ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : AI ਸੁਲਝਾਏਗਾ Exam ਦੀ ਟੈਨਸ਼ਨ! Pariksha Pe Charcha ‘ਚ PM ਮੋਦੀ ਨੇ ਦਿੱਤਾ ਸਟ੍ਰੈੱਸ ਮੈਨੇਜਮੈਂਟ ਦਾ ਮੰਤਰ

ਦੱਸ ਦੇਈਏ ਕਿ ਨਵਜੋਤ ਕੌਰ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਭਾਜਪਾ ਤੋਂ ਕੀਤੀ। 2012 ਵਿਚ ਉਹ ਅੰਮ੍ਰਿਤਸਰ ਪੂਰਬ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੀ ਗਈ ਸੀ। 1 ਅਪ੍ਰੈਲ ਪੰਜਾਬ ਵਿਚ ਭਾਜਪਾ ਦੀ ਇਕਾਈ ਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨਾਲ ਮਤਭੇਦਾਂ ਕਾਰਨ ਭਾਜਪਾ ਤੋਂ ਅਸਤੀਫਾ ਦੇ ਦਿੱਤਾ। 2017 ਵਿਚ ਪਤੀ ਨਵਜੋਤ ਸਿੰਘ ਸਿੱਧੂ ਨਾਲ ਭਾਰਤੀ ਰਾਸ਼ਟਰੀ ਕਾਂਗਰਸ ਵਿਚ ਸ਼ਾਮਲ ਹੋ ਕੇ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਈ।

The post ਕਾਂਗਰਸ ਦਾ ਨਵਜੋਤ ਕੌਰ ਸਿੱਧੂ ‘ਤੇ ਵੱਡਾ ਐਕਸ਼ਨ! ਪਾਰਟੀ ਤੋਂ ਕੀਤਾ ਬਾਹਰ appeared first on Daily Post Punjabi.



Previous Post Next Post

Contact Form