ਸੰਗਰੂਰ ‘ਚ ਵਾਪਰੀ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਲਹਿਲ ਕਲਾਂ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤਿਆਂ ਨੇ ਬੀਤੀ ਦੇਰ ਰਾਤ ਕੰਧ ਟੱਪ ਕੇ ਆਏ ਤੇ ਵਾਰਦਾਤ ਨੂੰ ਅੰਜਾਮ ਦਿੱਤਾ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਸ ਦਾ ਅਜੇ ਲਗਭਗ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਗੁਰਪ੍ਰੀਤ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਅਣਪਛਾਤਾ ਵਿਅਕਤੀ ਘਰ ਵਿਚ ਦਾਖਲ ਹੋਇਆ ਤੇ ਉਸ ਨੇ ਗੋਲੀਆਂ ਮਾਰ ਕੇ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਤੇ ਉਸ ਦੀ ਥਾਂ ‘ਤੇ ਹੀ ਜਾਨ ਚਲੀ ਗਈ।

ਇਹ ਵੀ ਪੜ੍ਹੋ : ਸਿੱਧੂ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਕਾਬੂ, ਦਿੱਲੀ ਪੁਲਿਸ ਨੇ ਫੜਿਆ; ਪਿਛਲੇ 7 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ 

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਕਮਰੇ ਵਿਚ ਕੁੱਤਾ ਬੰਨ੍ਹਿਆ ਹੋਇਆ ਸੀ ਤੇ ਜਦੋਂ ਕੁੱਤਾ ਭੌਂਕਣ ਲੱਗਿਆ ਤਾਂ ਉਹ ਉਸ ਨੂੰ ਕਮਰੇ ਤੋਂ ਬਾਹਰ ਕੱਢਣ ਲੱਗਿਆ ਹੀ ਸੀ ਕਿ ਇਸ ਦੌਰਾਨ ਦੋ ਵਿਅਕਤੀਆਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਪਿੱਛੇ ਕੀ ਵਜ੍ਹਾ ਸੀ ਅਜੇ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

The post ਸੰਗਰੂਰ ‘ਚ ਵਾਪਰੀ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ appeared first on Daily Post Punjabi.



Previous Post Next Post

Contact Form