‘ਟੀਮ ਪਲੇਅਰ ਬਣੋ, ਪਾਰਟੀ ਤੋਂ ਵੱਡਾ ਕੋਈ ਨਹੀਂ’-ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਹਦਾਇਤ

ਅੱਜ ਬਰਨਾਲਾ ਵਿਚ ਕਾਂਗਰਸ ਦੀ ਰੈਲੀ ਹੋਈ। ਇਸ ਵਿਚ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਵਿਚ ਧੜੇਬੰਦੀ ਨੂੰ ਲੈ ਕੇ ਨੇਤਾਵਾਂ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਨੂੰ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਕੰਮ ਟੀਮ ਵਰਕ ਨਾਲ ਹੁੰਦਾ ਹੈ। ਇਕ ਪਲੇਅਰ ਗੇਮ ਨਹੀਂ ਜਿੱਤ ਸਕਦਾ ਹੈ। ਸਾਡੇ ਕੋਲ ਪੂਰੀ ਟੀਮ ਬੈਠੀ ਹੈ। ਮੈਂ ਸੰਦੇਸ਼ ਦੇਣਾ ਚਾਹੁੰਦਾ ਹਾਂ ਟੀਮ ਪਲੇਅਰ ਬਣੋ ਨਹੀਂ ਤਾਂ ਰਿਜ਼ਰਵ ਵਿਚ ਬਿਠਾ ਦੇਵਾਂਗਾ।

ਰਾਹੁਲ ਗਾਂਧੀ ਨੇ ਕਿਹਾ ਕਿ ਭਾਵੇਂ ਤੁਸੀਂ ਕਿੰਨੇ ਵੀ ਵੱਡੇ ਹੋ, ਪਾਰਟੀ ਤੋਂ ਵੱਡਾ ਕੋਈ ਨਹੀਂ। ਨਹੀਂ ਬਣੇ ਤਾਂ ਮੈਂ ਤੇ ਖੜਗੇ ਤੁਹਾਨੂੰ ਠੀਕ ਕਰ ਦੇਵਾਂਗੇ। ਇਥੇ ਸਾਰੇ ਸੀਨੀਅਰ ਨੇਤਾ ਬੈਠੇ ਹਨ।ਮੈਂ ਇਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਡੀ ਸੱਚੀ ਸ਼ਕਤੀ ਸਾਡੇ ਵਰਕਰ ਹਨ। ਜੋ ਵੀ ਹੋਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੀ ਨੀਂਹ ਕਿਸਾਨ ਅਤੇ ਮਜ਼ਦੂਰ ਹੁੰਦੇ ਹਨ।  ਕਿਸਾਨਾਂ ਤੇ ਮਜ਼ਦੂਰਾਂ ਤੋਂ ਬਿਨਾਂ ਦੇਸ਼ ਮਜ਼ਬੂਤ ਨਹੀਂ ਹੋ ਸਕਦਾ।  ਦੇਸ਼ ‘ਚ ਹਰੀ ਕ੍ਰਾਂਤੀ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਮਿਹਨਤ ਨਾਲ ਹੀ ਹੋਈ ਹੈ।लोगों का अभिवादन करते हुए राहुल गांधी, मल्लिकार्जुन खड़गे, केसी वेणुगोपाल और अमरिंदर सिंह राजा वड़िंग।

ਇਹ ਵੀ ਪੜ੍ਹੋ : ਦਿੱਲੀ ਸ਼ੋਅ ਨੂੰ ਲੈ ਕੇ Karan Aujla ਦੀਆਂ ਵਧੀਆਂ ਮੁਸ਼ਕਿਲਾਂ! ਚਾਈਲਡ ਪ੍ਰੋਟੈਕਸ਼ਨ ਯੂਨਿਟ ਨੇ ਭੇਜਿਆ ਨੋਟਿਸ

ਅਨਾਜ ਮੰਡੀ ਵਿਚ ਮਨਰੇਗਾ ਕਿਸਾਨ ਬਚਾਓ ਮਹਾਰੈਲੀ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਡਾ. ਰਾਜਕੁਮਾਰ ਵੇਰਕਾ, ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਬੀਬੀ ਰਾਜਿੰਦਰ ਕੌਰ ਭੱਠਲ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਸਣੇ ਕਈ ਸੀਨੀਅਰ ਨੇਤਾ ਮੌਜੂਦ ਰਹੇ।

 

The post ‘ਟੀਮ ਪਲੇਅਰ ਬਣੋ, ਪਾਰਟੀ ਤੋਂ ਵੱਡਾ ਕੋਈ ਨਹੀਂ’-ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਹਦਾਇਤ appeared first on Daily Post Punjabi.



Previous Post Next Post

Contact Form