ਈਰਾਨ ‘ਚ ਫਸੇ ਨਾਗਰਿਕਾਂ ਲਈ ਭਾਰਤੀ ਅੰਬੈਸੀ ਨੇ ਜਾਰੀ ਕੀਤੀ ਐਡਵਾਇਜ਼ਰੀ, ਚੌਕਸ ਰਹਿਣ ਦੀ ਦਿੱਤੀ ਸਲਾਹ

ਈਰਾਨ-ਇਜ਼ਰਾਈਲ ਦੇ ਵਿਚ ਬਣਦੇ ਯੁੱਧ ਦੇ ਹਾਲਾਤ ਨੂੰ ਦੇਖਦੇ ਹੋਏ ਭਾਰਤੀ ਦੂਤਘਰ ਨੇ ਈਰਾਨ ਤੇ ਇਜ਼ਰਾਈਲ ਵਿਚ ਰਹਿ ਰਹੇ ਸਾਰੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸੁਰੱਖਿਆ ਨਿਰਦੇਸ਼ ਵਿਚ ਭਾਰਤੀਆਂ ਨਾ ਅਲਰਟ ਰਹਿਣ ਤੇ ਸਥਾਨਕ ਅਧਿਕਾਰੀਆਂ ਦੇ ਨਿਯਮਾਂ ਦੀ ਪਾਲਣ ਕਰਨ ਦੀ ਸਖਤ ਹਦਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਤ/ਸ/ਕਰੀ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ-ਹਥਿਆਰਾਂ ਸਣੇ 10 ਕਾਬੂ

ਭਾਰਤੀ ਦੂਤਘਰ ਨੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਈਰਾਨ ਵਿਚ ਫਸੇ ਲੋਕਾਂ ਨੂੰ ਅਲਰਟ ਰਹਿਣ ਦੇ ਨਾਲ-ਨਾਲ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਐਮਰਜੈਂਸੀ ਦੀ ਸਥਿਤੀ ‘ਚ 972-54-7520711 ‘ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ। ਨਾਗਰਿਕਾਂ ਨੂੰ ਹਰ ਸਮੇਂ ਸਾਵਧਾਨੀ ਵਰਤਣ ਤੇ ਚੌਕਸ ਰਹਿਣ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ ਤੇ ਅਗਲੇ ਨੋਟਿਸ ਤੱਕ ਸਾਰੀਆਂ ਗੈਰ-ਜ਼ਰੂਰੀ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਨਾਗਰਿਕਾਂ ਨੂੰ ਸਥਾਨਕ ਖ਼ਬਰਾਂ, ਅਧਿਕਾਰਤ ਘੋਸ਼ਣਾਵਾਂ ਤੇ ਐਮਰਜੈਂਸੀ ਚੇਤਾਵਨੀਆਂ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

 

The post ਈਰਾਨ ‘ਚ ਫਸੇ ਨਾਗਰਿਕਾਂ ਲਈ ਭਾਰਤੀ ਅੰਬੈਸੀ ਨੇ ਜਾਰੀ ਕੀਤੀ ਐਡਵਾਇਜ਼ਰੀ, ਚੌਕਸ ਰਹਿਣ ਦੀ ਦਿੱਤੀ ਸਲਾਹ appeared first on Daily Post Punjabi.



source https://dailypost.in/news/latest-news/indian-embassy-issues-advisory-2/
Previous Post Next Post

Contact Form