ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ

ਪੰਜਾਬ ‘ਚ ਅੱਜ ਸੂਬੇ ਭਰ ਦੇ ਟੋਲ ਪਲਾਜ਼ਾ ਫ੍ਰੀ ਹੋ ਸਕਦੇ ਹਨ। ਕਿਸਾਨ ਟੋਲ ਪਲਾਜ਼ਿਆਂ ‘ਤੇ ਪ੍ਰਦਰਸ਼ਨ ਕਰਨਗੇ ਤੇ ਜਥੇਬੰਦੀਆਂ ਵੱਲੋਂ ਟੋਲ ਪਲਾਜ਼ੇ ਫ੍ਰੀ ਕਰਵਾਏ ਜਾ ਸਕਦੇ ਹਨ। ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੀ ਹੋਈਆਂ ਹਨ।

ਪਿਛਲੇ 16 ਮਹੀਨੇ ਤੋਂ ਗੁਰਜੀਤ ਸਿੰਘ ਖਾਲਸਾ ਮੋਬਾਈਲ ਟਾਵਰ ‘ਤੇ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਦੀ ਹਮਾਇਤ ਵਿਚ ਸਮਾਣਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸਰਪੰਚ ਕ.ਤਲਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ। ਬਹੁਤ ਸਾਰੇ ਲੋਕਾਂ ਨੂੰ ਇਸ ਨਾਲ ਰਾਹਤ ਮਿਲ ਸਕਦੀ ਹੈ। ਪਿਛਲੇ ਦਿਨੀਂ ਪੁਲਿਸ ਨਾਲ ਕਸਾਨਾਂ ਦੀ ਜ਼ਬਰਦਸਤ ਝੜਪ ਵੀ ਹੋਈ ਸੀ ਤੇ ਹੁਣ ਕਿਸਾਨਾਂ ਦੀ ਮੰਗ ਹੈ ਕਿ ਅੱਜ ਅਸੀਂ ਸੂਬੇ ਭਰ ਵਿਚ ਟੋਲ ਪਲਾਜ਼ੇ ਫ੍ਰੀ ਕਰਾਂਗੇ। ਅਜਿਹੇ ਵਿਚ ਉਨ੍ਹਾਂ ਲੋਕਾਂ ਲਈ ਚੰਗੀ ਖਬਰ ਹੈ ਜੋ ਅੱਜ ਸਫਰ ਲਈ ਨਿਕਲੇ ਹਨ ਕਿਉਂਕਿ ਉਨ੍ਹਾਂ ਨੂੰ ਟੋਲ ਪਲਾਜ਼ੇ ਤੋਂ ਰਾਹਤ ਮਿਲ ਸਕਦੀ ਹੈ।

The post ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ appeared first on Daily Post Punjabi.



Previous Post Next Post

Contact Form