ਮੋਗਾ ‘ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਕੀਤੇ 10 ਰਾਊਂਡ ਫਾਇਰ

ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਦਾ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਫਾਰਚਿਊਨਰ ਗੱਡੀ ਵਿਚ ਆਏ 5 ਅਣਪਚਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਸਰਪੰਚ ਜਿਮ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਹੈਪੀ ਵਜੋਂ ਹੋਈ ਹੈ। ਹਮਲਾਵਰਾਂ ਨੇ ਹੈਪੀ ‘ਤੇ 8 ਤੋਂ 10 ਰਾਊਂਡ ਫਾਇਰ ਕੀਤੇ। ਗੋਲੀਬਾਰੀ ਨਾਲ ਹੈਪੀ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਘਟਨਾ ਵਾਲੀ ਥਾਂ ਦਾ ਜਾਇਜਾ ਲਿਆ ਅਤੇ ਪੁਲਿਸ ਟੀਮਾਂ ਨੂੰ ਜਾਂਚ ਦੇ ਹੁਕਮ ਦਿੱਤੇ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹੈਪੀ ਨੇ ਬਤੌਰ ਅਜਾਦ ਸਰਪੰਚ ਵਜੋਂ ਚੋਣ ਜਿੱਤੀ ਸੀ ਅਤੇ ਬਾਅਦ ਵਿੱਚ ਕਾਂਗਰਸ ਪਾਰਟੀ ਦਾ ਸਮਰਥਨ ਕੀਤਾ ਸੀ।

ਐਸਐਸਪੀ ਨੇ ਕਿਹਾ ਕਿ ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੈ। ਪਹਿਲਾਂ ਝਗੜਾ ਹੋਇਆ ਸਨ। ਜਾਂਚ ਨਿੱਜੀ ਪਹਿਲੂ ‘ਤੇ ਕੇਂਦ੍ਰਿਤ ਹੈ। ਵਾਰਦਾਤ ਵਿਚ ਸ਼ਾਮਲ ਸਾਰੇ ਲੋਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਸਾਨੂੰ ਕੁਝ ਸੁਰਾਗ ਮਿਲੇ ਹਨ। ਪੁਲਿਸ ਟੀਮ ਉਸ ਵਾਹਨ ਦਾ ਵੀ ਪਿੱਛਾ ਕਰ ਰਹੀ ਹੈ ਜਿਸ ਵਿੱਚ ਹਮਲਾਵਰ ਆਏ ਸਨ।

ਇਹ ਵੀ ਪੜ੍ਹੋ : UPSC ਨੇ CSE 2025 ਦੇ ਫਾਈਨਲ ਨਤੀਜੇ ਐਲਾਨੇ, ਰਾਜਸਥਾਨ ਦੇ ਅਨੁਜ ਨੇ ਕੀਤਾ ਟਾਪ, 180 ਬਣਨਗੇ IAS

ਉਨ੍ਹਾਂ ਕਿਹਾ ਕਿ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਰਪੰਚ ਖ਼ਿਲਾਫ਼ ਦਸ ਤੋਂ ਬਾਰਾਂ ਮਾਮਲੇ ਵੀ ਦਰਜ ਕੀਤੇ ਗਏ ਹਨ। ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

The post ਮੋਗਾ ‘ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਕੀਤੇ 10 ਰਾਊਂਡ ਫਾਇਰ appeared first on Daily Post Punjabi.



Previous Post Next Post

Contact Form