ਸਮਾਣਾ ਵਿਚ ਇੱਕ ਵਿਆਹੁਤਾ ਔਰਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਸ਼ਰਨਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਵਿਆਹ 7 ਸਾਲ ਪਹਿਲਾਂ ਸਮਾਣਾ ਦੇ ਬੰਦੇ ਨਾਲ ਹੋਇਆ ਸੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕਾ ਦੀ ਭੈਣ ਰਾਜਵੀਰ ਕੌਰ ਨੇ ਕਿਹਾ ਕਿ ਉਸ ਨੇ ਕਿਹਾ ਕਿ ਜਦੋਂ ਵੀ ਕੋਈ ਝਗੜਾ ਜਾਂ ਕੋਈ ਗੱਲ ਹੁੰਦੀ ਸੀ ਤਾਂ ਸ਼ਰਨਜੀਤ ਕੌਰ ਉਨ੍ਹਾਂ ਨੂੰ ਫੋਨ ਕਰਕੇ ਜਰੂਰ ਦੱਸਦੀ ਸੀ ਪਰ ਇਸ ਵਾਰ ਕੋਈ ਫੋਨ ਨਹੀਂ ਆਇਆ। ਉਸ ਨੇ ਕਿਹਾ ਕਿ ਉਸ ਦੀ ਭੈਣ ਇਹ ਕੰਮ ਨਹੀਂ ਕਰ ਸਕਦੀ, ਉਸ ਦੇ ਘਰ ਵਾਲੇ ਦਾ ਹੀ ਇਸ ਦੇ ਪਿੱਛੇ ਕੋਈ ਹੱਥ ਹੈ। ਪਰਿਵਾਰ ਨੇ ਕਿਹਾ ਕਿ ਸਾਨੂੰ ਉਸ ਦੀ ਕੁੜੀ ਚਾਹੀਦੀ ਹੈ ਤੇ ਜਦੋਂ ਤੱਕ ਮ੍ਰਿਤਕਾ ਦੇ ਘਰਵਾਲੇ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਸਸਕਾਰ ਨਹੀਂ ਕਰਾਂਗੇ। ਪਰਿਵਾਰ ਨੇ ਕਿਹਾ ਕਿ ਰਾਤ 11 ਵਜੇ ਦੀ ਉਸ ਦੀ ਮੌਤ ਹੋਈ ਪਈ ਸੀ ਤੇ ਸਵੇਰੇ 10 ਵਜੇ ਸਾਨੂੰ ਫੋਨ ਆਉਂਦਾ ਹੈ। ਉਸ ਦੀ 6 ਸਾਲ ਦੀ ਕੁੜੀ ਹੈ।
ਇਹ ਵੀ ਪੜ੍ਹੋ : ਐਨਕਾਊਂਟਰ ‘ਚ ਮਾਰੇ ਗਏ ਰਣਜੀਤ ਸਿੰਘ ਦਾ ਪੋਸਟਮਾਰਟਮ, ਕੋਰਟ ਦੇ ਹੁਕਮਾਂ ਮਗਰੋਂ ਮੰਨਿਆ ਪਰਿਵਾਰ
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਰਨਜੀਤ ਕੌਰ ਪੁੱਤਰੀ ਤਰਸੇਮ ਸਿੰਘ ਇਥੇ ਦਲਜੀਤ ਸਿੰਘ ਨਾਂ ਦੇ ਵਿਅਕਤੀ ਨਾਲ ਵਿਆਹੀ ਸੀ। ਸਾਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਕੁੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਲਾਸ਼ ਕਬਜੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ ਤੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 7 ਸਾਲ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.

