ਅਮਰੀਕਾ ‘ਚ 80 ਲੱਖ ਲੋਕ ਉਤਰੇ ਸੜਕਾਂ ‘ਤੇ, ਟਰੰਪ ਵਿਰੁੱਧ ਕੱਢਿਆ ਮਾਰਚ, ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

ਅਮਰੀਕਾ ਵਿਚ ਰਾਸ਼ਟਰਪਤੀ ਟਰੰਪ ਖਿਲਾਫ ਹੋਏ ‘ਨੋ ਕਿੰਗਸ ਰੈਲੀ’ ਵਿਚ 80 ਲੱਖ ਲੋਕਾਂ ਨੇ ਹਿੱਸਾ ਲਿਆ। ਰਿਪੋਰਟ ਮੁਤਾਬਕ ਪੂਰੇ ਅਮਰੀਕਾ ਦੇ ਸਾਰੇ 50 ਸੂਬਿਆਂ ਵਿਚ 3300 ਤੋਂ ਵੱਧ ਥਾਵਾਂ ‘ਤੇ ਇਹ ਪ੍ਰਦਰਸ਼ਨ ਆਯੋਜਿਤ ਕੀਤੇ ਗਏ।

ਆਯੋਜਕਾਂ ਨੇ ਦੱਸਿਆ ਕਿ ਅਕਤੂਬਰ ਵਿਚ ਹੋਏ ਪਿਛਲੇ ਨੋ ਕਿੰਗਸ ਪ੍ਰਦਰਸ਼ਨਾਂ ਦੀ ਤੁਲਨਾ ਵਿਚ ਇਸ ਵਾਰ ਲਗਭਗ 10 ਲੱਖ ਤੋਂ ਵੱਧ ਲੋਕ ਸ਼ਾਮਲ ਹੋਏ ਤੇ ਲਗਭਗ 600 ਤੋਂ ਵੱਧ ਪ੍ਰੋਗਰਾਮ ਆਯੋਜਿਤ ਕੀਤੇ ਗਏ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਟਰੰਪ ਸਰਕਾਰ ਦੀਆਂ ਕਈ ਨੀਤੀਆਂ ਤੋਂ ਨਾਰਾਜ਼ ਹਨ। ਉਨ੍ਹਾਂ ਦਾ ਗੁੱਸਾ ਖਾਸ ਤੌਰ ‘ਤੇ ਈਰਾਨ ਨਾਲ ਵਧਦੇ ਤਣਾਅ, ਸਖਤ ਇਮੀਗ੍ਰੇਸ਼ਨ ਕਾਰਵਾਈ ਤੇ ਵਧਦੀ ਮਹਿੰਗਾਈ ਨੂੰ ਲੈ ਕੇ ਹੈ। ਕਈ ਥਾਵਾਂ ‘ਤੇ ਲੋਕਾਂ ਨੇ ਟਰੰਪ ਤੇ ਉਪ ਰਾਸ਼ਟਰਪਤੀ ਜੇਡੀ ਵੇਂਸ ਖਿਲਾਫ ਪੋਸਟਰ ਦਿਖਾਏ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਟਰੰਪ ਖਿਲਾਫ ਹੁਣ ਤੱਕ ਰਾਸ਼ਟਰੀ ਪੱਧਰ ‘ਤੇ 3 ਵਾਰ ‘ਨੋ ਕਿੰਗਸ’ ਪ੍ਰਦਰਸ਼ਨ ਹੋ ਚੁੱਕੇ ਹਨ। ਪਹਿਲਾ ਵੱਡਾ ਪ੍ਰਦਰਸ਼ਨ ਜੂਨ 2025 ਵਿਚ ਹੋਇਆ ਸੀ। ਇਸ ਦੇ ਬਾਅਦ ਅਕਤੂਬਰ 2025 ਵਿਚ ਦੂਜਾ ਵਿਰੋਧ ਹੋਇਆ ਜਦੋਂ ਕਿ ਤੀਜਾ ਵਿਰੁੱਧ 28 ਮਾਰਚ 2026 ਨੂੰ ਹੋਇਆ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ

ਵ੍ਹਾਈਟ ਹਾਊਸ ਨੇ ਇਨ੍ਹਾਂ ਪ੍ਰਦਰਸ਼ਨਾਂ ਨੂੰ ‘ਥੈਰੇਪੀ ਸੈਸ਼ਨ’ ਦੱਸਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਇਸ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ ਦੂਜੇ ਪਾਸੇ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਫੈਸਲੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ‘ਰਾਜਾ’ ਨਹੀਂ ਹਨ ਤੇ ਉਨ੍ਹਾਂ ਖਿਲਾਫ ਲਗਾਏ ਜਾ ਰਹੇ ਦੋਸ਼ ਗਲਤ ਹਨ। ਸਿਰਫ ਅਮਰੀਕਾ ਹੀ ਨਹੀਂ ਸਗੋਂ ਦੁਨੀਆ ਦੇ ਦੂਜੇ ਹਿੱਸਿਆਂ ਵਿਚ ਵੀ ਟਰੰਪ ਖਿਲਾਫ ਨਾਰਾਜ਼ਗੀ ਦੇਖਣ ਨੂੰ ਮਿਲੀ ਹੈ। ਪੈਰਿਸ, ਲੰਦਨ ਤੇ ਲਿਬਸਨ ਵਰਗੇ ਸ਼ਹਿਰਾਂ ਵਿਚ ਵੀ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਟਰੰਪ ਖਿਲਾਫ ਪ੍ਰਦਰਸ਼ਨ ਕੀਤਾ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ‘ਚ 80 ਲੱਖ ਲੋਕ ਉਤਰੇ ਸੜਕਾਂ ‘ਤੇ, ਟਰੰਪ ਵਿਰੁੱਧ ਕੱਢਿਆ ਮਾਰਚ, ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ appeared first on Daily Post Punjabi.


Previous Post Next Post

Contact Form