ਅੱਜ ਮਹਿਲਾ ਦਿਸਵ ਮੌਕੇ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਲਾਈਵ ਹੋਏ ਤੇ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਲੋਕ ਪੱਖੀ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਬਜਟ ‘ਚ ਹਰ ਵਰਗ ਨੂੰ ਸ਼ਾਮਲ ਕੀਤਾ ਗਿਆ ਹੈ। ਸਿੱਖਿਆ ਬਜਟ ‘ਚ 7 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਤੇ ਖੇਡਾਂ ਲਈ ਪਹਿਲੀ ਵਾਰ ਲਗਭਗ 1791 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇੱਕ ਇਤਿਹਾਸਿਕ ਦਿਨ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਬਹੁਤ ਵੱਡੀ ਗਰੰਟੀ ਪੂਰਾ ਕਰਨ ਦਾ ਦਿਨ ਸੀ।
CM ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਵਿਧੀਵਤ ਢੰਗ ਨਾਲ ਕੰਮ ਕਰਦਿਆਂ ਬਿਜਲੀ, ਸਿਹਤ ਸੰਭਾਲ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਦਿੱਤੀ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ਅੱਜ ਅਸੀਂ ਸਾਰੇ ਵਾਅਦੇ ਪੂਰੇ ਕੀਤੇ ਹਨ। ਮੇਰਾ ਮੰਨਣਾ ਹੈ ਕਿ ਨਾਰੀ ਦੀ ਤਰੱਕੀ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਇਸ ਸੋਚ ‘ਤੇ ਪਹਿਰਾ ਦਿੰਦਿਆਂ ਮੈਂ ਬੇਹੱਦ ਮਾਣ ਨਾਲ ਨਵੀਂ ਸਕੀਮ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕਰਦਾ ਹਾਂ। ਇਸ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ।
ਇਹ ਵੀ ਪੜ੍ਹੋ : ਪੰਜਾਬ ਬਜਟ 2026-27 : ਖੇਤੀਬਾੜੀ ਲਈ 15,377 ਕਰੋੜ ਰੁਪਏ ਦਾ ਬਜਟ ਰਾਖਵਾਂ : ਮੰਤਰੀ ਹਰਪਾਲ ਚੀਮਾ
CM ਮਾਨ ਨੇ ਕਿਹਾ ਕਿ ਹੁਣ ਮਹਿਲਾਵਾਂ ਕਿਸੇ ‘ਤੇ ਨਿਰਭਰ ਨਹੀਂ ਰਹਿਣਗੀਆਂ ਅਤੇ ਹੁਣ ਉਹ ਆਪਣੀ ਛੋਟੀਆਂ-ਮੋਟੀਆਂ ਜ਼ਰੂਰਤਾਂ ਖੁਦ ਹੀ ਪੂਰੀਆਂ ਕਰ ਲੈਣਗੀਆਂ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਸਿਰਫ ਬਜਟ ਨਹੀਂ ਤਰੱਕੀ ਦਾ Affidavit ਹੈ।
ਵੀਡੀਓ ਲਈ ਕਲਿੱਕ ਕਰੋ -:
The post Budget ਮਗਰੋਂ CM ਮਾਨ ਹੋਏ ਲਾਈਵ, ਕਿਹਾ-‘ਇਹ ਸਿਰਫ ਬਜਟ ਨਹੀਂ ਤਰੱਕੀ ਦਾ Affidavit ਹੈ’ appeared first on Daily Post Punjabi.

