CBSE ਦਾ ਵੱਡਾ ਫੈਸਲਾ, ਅਰਬ ਮੁਲਕਾਂ ‘ਚ ਰੱਦ ਕੀਤੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ

ਕਈ ਮੱਧ ਪੂਰਬੀ ਦੇਸ਼ਾਂ ਵਿੱਚ ਚੱਲ ਰਹੀ ਸਥਿਤੀ ਦੇ ਮੱਦੇਨਜ਼ਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਹੈ। ਸੀਬੀਐਸਈ ਨੇ 5 ਮਾਰਚ, 2026 ਨੂੰ ਇੱਕ ਸਰਕੂਲਰ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਅਰਬ ਮੁਲਕਾਂ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਵਿੱਚ ਪ੍ਰੀਖਿਆਵਾਂ ਦੇ ਸ਼ੈਡਿਊਲ ਵਿੱਚ ਬਦਲਾਅ ਕੀਤਾ ਗਿਆ ਹੈ।

ਸੀਬੀਐਸਈ ਦੁਆਰਾ ਜਾਰੀ ਸਰਕੂਲਰ ਮੁਤਾਬਕ 7 ਮਾਰਚ ਤੋਂ 11 ਮਾਰਚ, 2026 ਤੱਕ ਹੋਣ ਵਾਲੀਆਂ ਸਾਰੀਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। 2 ਮਾਰਚ, 5 ਮਾਰਚ ਅਤੇ 6 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਪਹਿਲਾਂ ਹੀ ਪ੍ਰੀਖਿਆਵਾਂ ਰੱਦ ਕਰ ਦਿੱਤਾ ਗਿਆ ਸੀ।

SSC CGL Exam Rescheduled To October 14 For Affected Candidates

ਬੋਰਡ ਨੇ ਕਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿੱਚ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕਿਵੇਂ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਬਾਅਦ ਵਿੱਚ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀ ਜਾਵੇਗੀ। ਬੋਰਡ ਜਲਦੀ ਹੀ ਇਸ ਸੰਬੰਧੀ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕਰੇਗਾ। ਸੀਬੀਐਸਈ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸੰਬੰਧੀ ਇੱਕ ਅਹਿਮ ਫੈਸਲਾ ਵੀ ਲਿਆ ਹੈ। ਬੋਰਡ ਨੇ ਕਿਹਾ ਕਿ 7 ਮਾਰਚ, 2026 ਨੂੰ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਨਵੀਂ ਪ੍ਰੀਖਿਆ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਸੀਬੀਐਸਈ ਨੇ ਇਹ ਵੀ ਕਿਹਾ ਕਿ ਸਥਿਤੀ ਦੀ 7 ਮਾਰਚ ਨੂੰ ਦੁਬਾਰਾ ਸਮੀਖਿਆ ਕੀਤੀ ਜਾਵੇਗੀ। 9 ਮਾਰਚ, 2026 ਤੋਂ ਬਾਅਦ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਹੋਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ਮੋਗਾ ‘ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਕੀਤੇ 10 ਰਾਊਂਡ ਫਾਇਰ

ਬੋਰਡ ਨੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਸੰਪਰਕ ਵਿੱਚ ਰਹਿਣ ਅਤੇ ਪ੍ਰੀਖਿਆਵਾਂ ਸੰਬੰਧੀ ਸਮੇਂ ਸਿਰ ਅਪਡੇਟ ਲੈਣ ਲਈ ਬੋਰਡ ਤੋਂ ਅਧਿਕਾਰਤ ਘੋਸ਼ਣਾਵਾਂ ਦੀ ਨਿਗਰਾਨੀ ਕਰਨ। ਸੀਬੀਐਸਈ ਵੱਲੋਂ ਇਹ ਫੈਸਲਾ ਇਨ੍ਹਾਂ ਮੱਧ ਪੂਰਬੀ ਦੇਸ਼ਾਂ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

The post CBSE ਦਾ ਵੱਡਾ ਫੈਸਲਾ, ਅਰਬ ਮੁਲਕਾਂ ‘ਚ ਰੱਦ ਕੀਤੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ appeared first on Daily Post Punjabi.


Previous Post Next Post

Contact Form