ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ, CM ਭਗਵੰਤ ਮਾਨ ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਖਾੜੀ ਦੇਸ਼ਾਂ ਖਾਸ ਕਰਕੇ ਦੁਬਈ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਫਸੇ ਪੰਜਾਬੀਆਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਸੂਬਾ ਸਰਕਾਰ ਫਸੇ ਹੋਏ ਵਿਅਕਤੀਆਂ ਨਾਲ ਲਗਾਤਾਰ ਸੰਪਰਕ ਵਿਚ ਹੈ ਤੇ ਉਨ੍ਹਾਂ ਦੀ ਸੁਰੱਖਿਅਤ ਭਾਰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਆਏ ਹਨ। ਮਦਦ ਲਈ NRI Wing ਦੇ ਨੰਬਰ ਜਾਰੀ ਕੀਤੇ ਗਏ ਹਨ। ਹੈਲਪਲਾਈਨ ਨੰਬਰ 0172-2260042, 0172-2260043, +91 94787 79112 ਜਾਰੀ ਕੀਤੇ ਗਏ ਹਨ। ਖਾੜੀ ਦੇਸ਼ਾਂ ‘ਚ ਫਸੇ ਲੋਕਾਂ ਨੂੰ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। CM ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ CM ਸੈਣੀ ਨੇ 2.23 ਲੱਖ ਕਰੋੜ ਰੁਪਏ ਦਾ ਬਜਟ ਕੀਤਾ ਪੇਸ਼, ਕਿਸਾਨਾਂ ਲਈ ਵੱਖਰੇ ਬਿਜਲੀ ਨਿਗਮ ਦਾ ਐਲਾਨ 

ਸੀਐੱਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅਰਬ ਦੇਸ਼ਾਂ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ  ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਅੱਜ NRI Wing ਦੇ ਨੰਬਰ ਜਾਰੀ ਕਰ ਰਹੇ ਹਾਂ। ਜੇ ਕੋਈ ਖੁਦ ਜਾਂ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ…ਵਿਦੇਸ਼ ਮੰਤਰਾਲੇ ਨਾਲ ਸੰਪਰਕ ਵਿਚ ਹਾਂ ਜਲਦੀ  ਉਨ੍ਹਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਹੈਲਪਲਾਈਨ ਨੰਬਰ 0172-2260042, 0172-2260043, +91 94787 79112 ਹਨ।

ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲਤ ਵਿਚ ਉਨ੍ਹਾਂ ਨਾਲ ਖੜ੍ਹੀ ਹੈ ਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

The post ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ, CM ਭਗਵੰਤ ਮਾਨ ਨੇ ਦਿੱਤੀ ਜਾਣਕਾਰੀ appeared first on Daily Post Punjabi.


Previous Post Next Post

Contact Form