ਅਮਰੀਕਾ-ਇਜ਼ਰਾਈਲ ਤੇ ਈਰਾਨ ਜੰਗ ਦਾ ਅਸਰ ਭਾਰਤੀਆਂ ‘ਤੇ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਏਅਰਸਪੇਸ ਬੰਦ ਹੋਣ ਨਾਲ ਯੂਏਈ ਦੇ ਸ਼ਾਹਜਾਹ ਏਅਰਪੋਰਟ ‘ਤੇ ਕਈ ਪੰਜਾਬੀ ਯਾਤਰੀ ਫਸੇ ਹੋਏ ਹਨ।
ਇਸੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਟਵੀਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ” ਜੰਗ ਕਾਰਨ ਕਈ ਪੰਜਾਬੀ ਮਿਡਲ ਈਸਟ ਵਿਚ ਫਸੇ ਹੋਏ ਹਨ। ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ‘ਚੋਂ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਤੁਰੰਤ ਕਦਮ ਚੁੱਕੇ ਜਾਣ। ਹਵਾਈ ਰਸਤੇ ਮੁੜ ਖੁੱਲ੍ਹਣ ਮਗਰੋਂ ਵਿਸ਼ੇਸ਼ ਏਅਰਲਿਫਟ ਆਪ੍ਰੇਸ਼ਨ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ”
ਵੀਡੀਓ ਲਈ ਕਲਿੱਕ ਕਰੋ -:
The post ਸੁਖਬੀਰ ਬਾਦਲ ਨੇ ਈਰਾਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਜਤਾਈ ਚਿੰਤਾ, PM ਮੋਦੀ ਨੂੰ ਕੀਤੀ ਇਹ ਅਪੀਲ appeared first on Daily Post Punjabi.

