ਈਰਾਨ ਤੇ ਅਮਰੀਕਾ ਵਿਚਾਲੇ ਰੁਕੀ ਜੰਗ, 2 ਹਫਤਿਆਂ ਦਾ ਸੀਜ਼ਫਾਇਰ, ਪਾਕਿਸਤਾਨ ਬਣਿਆ ਵਿਚੋਲਾ!

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਮੰਗਲਵਾਰ ਨੂੰ ਸੀਜ਼ਫਾਇਰ ਦਾ ਵੱਡਾ ਐਲਾਨ ਕੀਤਾ, ਜਿਸ ਵਿੱਚ ਈਰਾਨ ‘ਤੇ ਹਮਲਿਆਂ ਨੂੰ ਦੋ ਹਫ਼ਤਿਆਂ ਲਈ ਰੋਕ ਦਿੱਤਾ ਗਿਆ। ਟਰੰਪ ਮੁਤਾਬਕ ਇਹ ਫੈਸਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੀਲਡ ਮਾਰਸ਼ਲ ਅਸੀਮ ਮੁਨੀਰ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ। ਈਰਾਨ ਦੇ ਸਰਕਾਰੀ ਮੀਡੀਆ ਨੇ ਵੀ ਟਰੰਪ ਦੇ ਐਲਾਨ ਤੋਂ ਬਾਅਦ ਜੰਗਬੰਦੀ ਦੀ ਪੁਸ਼ਟੀ ਕੀਤੀ।

ਟਰੰਪ ਨੇ ਕਿਹਾ ਕਿ ਜੇ ਈਰਾਨ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਖੋਲ੍ਹਣ ਲਈ ਸਹਿਮਤ ਹੁੰਦਾ ਹੈ, ਤਾਂ ਇਹ ਦੋ-ਪੱਖੀ ਜੰਗਬੰਦੀ ਹੋਵੇਗੀ।

ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਕਿ, “ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫੀਲਡ ਮਾਰਸ਼ਲ ਅਸੀਮ ਮੁਨੀਰ ਨਾਲ ਮੇਰੀ ਗੱਲਬਾਤ ਦੇ ਆਧਾਰ ‘ਤੇ, ਜਿਸ ਵਿੱਚ ਉਨ੍ਹਾਂ ਨੇ ਅੱਜ ਰਾਤ ਮੈਨੂੰ ਈਰਾਨ ਨੂੰ ਭੇਜੀ ਜਾ ਰਹੀ ਵਿਨਾਸ਼ਕਾਰੀ ਤਾਕਤ ਨੂੰ ਰੋਕਣ ਲਈ ਬੇਨਤੀ ਕੀਤੀ ਅਤੇ ਇਸ ਸ਼ਰਤ ‘ਤੇ ਕਿ ਈਰਾਨ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ, ਤੁਰੰਤ ਅਤੇ ਸੁਰੱਖਿਅਤ ਢੰਗ ਨਾਲ ਖੋਲ੍ਹਣ ਲਈ ਸਹਿਮਤ ਹੋਵੇ, ਮੈਂ ਦੋ ਹਫ਼ਤਿਆਂ ਦੀ ਮਿਆਦ ਲਈ ਈਰਾਨ ‘ਤੇ ਬੰਬਾਰੀ ਅਤੇ ਹਮਲੇ ਮੁਅੱਤਲ ਕਰਨ ਲਈ ਸਹਿਮਤ ਹੋ ਗਿਆ ਹਾਂ।”

ਉਨ੍ਹਾਂ ਅੱਗੇ ਕਿਹਾ ਕਿ ਇਹ ਦੋ-ਪੱਖੀ ਜੰਗਬੰਦੀ ਹੋਵੇਗੀ। ਅਜਿਹਾ ਕਰਨ ਦਾ ਕਾਰਨ ਇਹ ਹੈ ਕਿ ਅਸੀਂ ਪਹਿਲਾਂ ਹੀ ਸਾਰੇ ਫੌਜੀ ਉਦੇਸ਼ਾਂ ਨੂੰ ਪ੍ਰਾਪਤ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਵੀ ਅੱਗੇ ਵੱਧ ਚੁੱਕੇ ਹਾਂ, ਅਤੇ ਈਰਾਨ ਨਾਲ ਲੰਬੇ ਸਮੇਂ ਦੀ ਸ਼ਾਂਤੀ ਅਤੇ ਮੱਧ ਪੂਰਬ ਵਿੱਚ ਸ਼ਾਂਤੀ ਸੰਬੰਧੀ ਇੱਕ ਫੈਸਲਾਕੁੰਨ ਸਮਝੌਤੇ ਦੀ ਦਿਸ਼ਾ ਵਿਚ ਕਾਫੀ ਅੱਗੇ ਵਧ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਈਰਾਨ ਤੋਂ 10 ਨੁਕਤਿਆਂ ਵਾਲਾ ਪ੍ਰਸਤਾਵ ਮਿਲਿਆ ਹੈ, ਜਿਸਦੀ ‘ਤੇ ਗੱਲਬਾਤ ਅੱਗੇ ਵਧ ਸਕਦੀ ਹੈ। ਟਰੰਪ ਨੇ ਦਾਅਵਾ ਕੀਤਾ ਕਿ ਜ਼ਿਆਦਾਤਰ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ ਜੋ ਪਹਿਲਾਂ ਵਿਵਾਦ ਵਿੱਚ ਸਨ। ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਦੋ ਹਫ਼ਤੇ ਦਿੱਤੇ ਗਏ ਹਨ।

The post ਈਰਾਨ ਤੇ ਅਮਰੀਕਾ ਵਿਚਾਲੇ ਰੁਕੀ ਜੰਗ, 2 ਹਫਤਿਆਂ ਦਾ ਸੀਜ਼ਫਾਇਰ, ਪਾਕਿਸਤਾਨ ਬਣਿਆ ਵਿਚੋਲਾ! appeared first on Daily Post Punjabi.


Previous Post Next Post

Contact Form