ਪੰਜਾਬ ਪੁਲਿਸ ਨੇ ਹਥਿਆਰਾਂ ਸਣੇ ਦਬੋਚੇ 4 ਗੈਂਗਸਟਰ, 2 ਵਿਦੇਸ਼ੀ ਪਿਸਤੌਲ ਤੇ 8 ਕਾਰਤੂਸ ਵੀ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਮੋਹਾਲੀ ਨੇ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਤੋਂ ਦੋ ਵਿਦੇਸ਼ੀ ਬਣੇ .30 ਕੈਲੀਬਰ ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਦਿੱਤੀ। ਇਹ ਮੁਲਜ਼ਮ ਅਬੋਹਰ ਕਤਲਕਾਂਡ ਵਿੱਚ ਵੀ ਸ਼ਾਮਲ ਸਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਜੁਲਾਈ 2025 ਵਿੱਚ ਅਬੋਹਰ ਵਿੱਚ ਨਿਊ ਵੇਅਰ ਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੇ ਕਤਲ ਵਿੱਚ ਸ਼ਾਮਲ ਸੀ। ਉਸ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ। ਅਬੋਹਰ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਨੇ ਹਥਿਆਰਾਂ ਸਣੇ ਦਬੋਚੇ 4 ਗੈਂਗਸਟਰ, 2 ਵਿਦੇਸ਼ੀ ਪਿਸਤੌਲ ਤੇ 8 ਕਾਰਤੂਸ ਵੀ ਬਰਾਮਦ appeared first on Daily Post Punjabi.



Previous Post Next Post

Contact Form