ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਲੂ ਦਾ ਅਲਰਟ, ਮੌਸਮ ਵਿਭਾਗ ਵੱਲੋਂ ਸਾਵਧਾਨ ਰਹਿਣ ਦੀ ਸਲਾਹ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦਾ ਅਸਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ ਵੀ ਗਰਮੀ ਵਧਣ ਦ ਚਿਤਾਵਨੀ ਜਾਵਨੀ ਕੀਤੀ ਹੈ। ਪੰਜ ਦਿਨਾਂ ਵਿਚ ਲਗਾਤਾਰ ਵਾਧਾ ਹੋਣ ਦੇ ਆਸਾਰ ਹਨ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਭਵਿੱਖਬਾਣੀ ਮੁਤਾਬਕ 20 ਅਪ੍ਰੈਲ ਤੋਂ 24 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ ਦਿਨ ਵੇਲੇ ਤੇਜ਼ ਧੁੱਪ ਅਤੇ ਲੂ ਦ ਅਸਰ ਵੇਖਣ ਨੂੰ ਮਿਲੇਗਾ, ਜਦਕਿ ਰਾਤ ਵੇਲੇ ਵੀ ਪਾਰਾ ਆਮ ਤੋਂ ਵੱਧ ਰਹੇਗਾ।

ਮੌਸਮ ਵਿਭਾਗ ਮੁਤਾਬਕ ਬਠਿੰਡਾ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਵਰਗੇ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਜਿਆਦਾ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਵੀ ਗਰਮ ਹਵਾਵਾਂ ਚੱਲ ਸਕਦੀਆਂ ਹਨ।

ਭਵਿੱਖਬਾਣੀ ਵਿੱਚ ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਥਾਵਾਂ ‘ਤੇ ਪਾਰਾ ਪਹਿਲਾਂ ਹੀ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਥਿਤੀ ਹੋਰ ਵੀ ਮੁਸ਼ਕਲ ਹੋ ਸਕਦੀ ਹੈ।

20 ਅਪ੍ਰੈਲ ਨੂੰ ਮੁੱਖ ਤੌਰ ‘ਤੇ ਦੱਖਣ-ਪੱਛਮ ਤੇ ਮੱਧ ਪੰਜਾਬ ਵਿਚ ਅਸਰ ਸ਼ੁਰੂ ਹੁੰਦਾ ਦਿਸ ਰਿਹਾ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

21 ਅਪ੍ਰੈਲ ਨੂੰ ਗਰਮੀ ਦੀ ਅਸਰ ਵਧ ਕੇ ਮਾਲਵਾ ਦੇ ਨਾਲ-ਨਾਲ ਕੁਝ ਦੋਆਬਾ ਖੇਤਰਾਂ ਤੱਕ ਪਹੁੰਚ ਸਕਦ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫਾਜਿਲਕਾ, ਫਿਰੋਜਪੁਰ, ਮੋਗਾ, ਫਰੀਦਕੋਟ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਜਿਲ੍ਹਿਆਂ ਵਿਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

22 ਅਪ੍ਰੈਲ ਨੂੰ ਇਸ ਦਿਨ ਜਿਆਦਾਤਰ ਪੰਜਾਬ ਵਿਚ ਲੂ ਦਾ ਅਸਰ ਫੈਲ ਸਕਦ ਹੈ। ਇਸ ਦਿਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲ ਸਕਦਾ ਹੈ।

23 ਅਪ੍ਰੈਲ ਨੂੰ ਲਗਭਗ ਪੂਰੇ ਪੰਜਾਬ ਵਿਚ ਲੂ ਤੇ ਗਰਮ ਰਾਤਾਂ ਦੀ ਸਥਿਤੀ ਬਣ ਸਕਦੀ ਹੈ। ਇਸ ਦਿਨ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਖਾਸਕਰ ਮਾਲਵਾ ਤੇ ਦੋਆਬਾ ਵਿਚ ਪੂਰੀ ਤਰ੍ਹਾਂ ਅਸਰ ਵੇਖਣ ਨੂੰਲ ਮਿਲ ਸਕਦਾ ਹੈ।

24 ਅਪ੍ਰੈਲ ਨੂੰ ਸਥਿਤੀ ਗੰਭੀਰ ਰਹਿ ਸਕਦੀ ਹੈ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਲੂ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਦਿਨ ਪੰਜਾਬ ਭਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਖਾਸ ਕਰਕੇ ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੀ ਧੁੱਪ ਦੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੂੰ ਬਹੁਤ ਸਾਰਾ ਪਾਣੀ ਪੀਣ, ਹਲਕੇ ਅਤੇ ਢਿੱਲੇ ਕੱਪੜੇ ਪਾਉਣ ਅਤੇ ਆਪਣੇ ਸਿਰ ਢੱਕਣ ਦੀ ਵੀ ਸਲਾਹ ਦਿੱਤੀ ਗਈ ਹੈ। ਕਿਸਾਨਾਂ ਨੂੰ ਗਰਮੀ ਤੋਂ ਬਚਣ ਲਈ ਸਵੇਰੇ ਜਾਂ ਸ਼ਾਮ ਨੂੰ ਆਪਣੀਆਂ ਫਸਲਾਂ ਨੂੰ ਸਿੰਚਾਈ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ, ਕਿਉਂਕਿ ਗਰਮੀ ਦੀ ਲਹਿਰ ਉਨ੍ਹਾਂ ਦੀ ਸਿਹਤ ‘ਤੇ ਵਧੇਰੇ ਪ੍ਰਭਾਵ ਪਾ ਸਕਦੀ ਹੈ।

ਕੁਲ ਮਿਲਾ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਕੋਪ ਵਧਣ ਦੀ ਉਮੀਦ ਹੈ, ਅਤੇ ਲੋਕਾਂ ਨੂੰ ਇਸ ਮੌਸਮ ਦੇ ਪ੍ਰਭਾਵ ਤੋਂ ਬਚਣ ਲਈ ਚੌਕਸ ਰਹਿਣ ਅਤੇ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਬਦਲਾਅ ਕਰਨ ਦੀ ਜ਼ਰੂਰਤ ਹੋਏਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਲੂ ਦਾ ਅਲਰਟ, ਮੌਸਮ ਵਿਭਾਗ ਵੱਲੋਂ ਸਾਵਧਾਨ ਰਹਿਣ ਦੀ ਸਲਾਹ appeared first on Daily Post Punjabi.



Previous Post Next Post

Contact Form