ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਘਵ ਦੇ ਨਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਵਿਕਰਜੀਤ ਸਿੰਘ ਸਾਹਨੀ, ਰਾਜਿੰਦਰ ਗੁਪਤਾ ਅਤੇ ਦਿੱਲੀ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

‘ਆਪ’ ਛੱਡ ਕੇ ਭਾਜਪਾ ਨਾਲ ਜੁੜਨ ਮਗਰੋਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਪਹੁੰਚੇ। ਉੱਥੇ, ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਥੇ ਨਿਤਿਨ ਨਵੀਨ ਨੇ ਉਨ੍ਹਾਂ ਦ ਮੂੰਹ ਮਿੱਟਾ ਕਰਾ ਕੇ ਪਾਰਟੀ ਵਿਚ ਸਵਾਗਤ ਕੀਤਾ। ਇਸ ਤੋਂ ਬਾਅਦ ਇੱਕ ਰਸਮੀ ਫੋਟੋ ਸੈਸ਼ਨ ਹੋਇਆ।

ਰਾਘਵ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਅੱਜ, ਸੰਵਿਧਾਨ ਦੇ ਉਪਬੰਧਾਂ ਤਹਿਤ ਇੱਕ ਵੱਡਾ ਘਟਨਾਕ੍ਰਮ ਹੋਇਆ ਹੈ। ਆਮ ਆਦਮੀ ਪਾਰਟੀ ਦੇ ਦੋ ਤਿਹਾਈ ਤੋਂ ਵੱਧ ਰਾਜ ਸਭਾ ਮੈਂਬਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੁੱਲ ਸੱਤ ਸੰਸਦ ਮੈਂਬਰਾਂ ਨੇ ਰਲੇਵੇਂ ਦੇ ਦਸਤਾਵੇਜ਼ ‘ਤੇ ਦਸਤਖਤ ਕੀਤੇ। ਇਹ ਦਸਤਾਵੇਜ਼ ਰਾਜ ਸਭਾ ਦੇ ਮਾਣਯੋਗ ਚੇਅਰਮੈਨ ਨੂੰ ਸੌਂਪੇ ਗਏ ਸਨ। ਤਿੰਨ ਸੰਸਦ ਮੈਂਬਰਾਂ ਨੇ ਨਿੱਜੀ ਤੌਰ ‘ਤੇ ਦਸਤਖਤ ਕੀਤੇ ਦਸਤਾਵੇਜ਼ ਸੌਂਪੇ।”

ਰਾਘਵ ਚੱਢਾ ਨੇ ਰਾਜ ਸਭਾ ਦੇ ਸੰਸਦ ਮੈਂਬਰਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ, ਭਾਰਤੀ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਭਾਜਪਾ ਵਿੱਚ ਰਲੇਵਾਂ ਕਰਾਂਗੇ।” ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਵਾਤੀ ਮਾਲੀਵਾਲ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ।

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਸਿੰਜਿਆ ਅਤੇ ਆਪਣੀ ਜਵਾਨੀ ਦੇ 15 ਸਾਲ ਦਿੱਤੇ। ਉਨ੍ਹਾਂ ਮੁਤਾਬਕ ਪਾਰਟੀ ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਹੁਣ ਦੇਸ਼ ਜਾਂ ਰਾਸ਼ਟਰੀ ਹਿੱਤ ਲਈ ਕੰਮ ਨਹੀਂ ਕਰ ਰਹੀ ਹੈ। ਇਸ ਦੀ ਬਜਾਏ, ਇਹ ਨਿੱਜੀ ਲਾਭ ਲਈ ਕੰਮ ਕਰ ਰਹੀ ਹੈ। ਚੱਢਾ ਨੇ ਕਿਹਾ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ।

ਸੰਦੀਪ ਪਾਠਕ ਨੇ ਕਿਹਾ, “ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੇਰੀ ਜ਼ਿੰਦਗੀ ਵਿੱਚ ਇਹ ਸਥਿਤੀ ਆਵੇਗੀ, ਅਤੇ ਇਹ ਆਈ ਹੈ।” ਮੈਂ ਇੱਕ ਕਿਸਾਨ ਪਰਿਵਾਰ ਤੋਂ ਹਾਂ ਅਤੇ ਫਿਰ ਆਪਣੀ ਸਿੱਖਿਆ ਨੂੰ ਅੱਗੇ ਵਧਾਇਆ। ਮੈਂ ਦੇਸ਼ ਲਈ ਕੁਝ ਵਧੀਆ ਕਰਨ ਦੇ ਇੱਕੋ ਇੱਕ ਉਦੇਸ਼ ਨਾਲ ਰਾਜਨੀਤੀ ਵਿੱਚ ਆਇਆ ਸੀ। ਮੈਂ ਦੇਸ਼ ਦੀ ਸੇਵਾ ਕਰਨ ਦੇ ਇੱਕੋ ਇੱਕ ਉਦੇਸ਼ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ! appeared first on Daily Post Punjabi.



source https://dailypost.in/three-mps-including-raghav-chadha/
Previous Post Next Post

Contact Form