ਕਾਂਗਰਸੀ ਕੌਸਲਰ ਹਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਉਰਫ਼ ਇੰਦੀ ਨੂੰ ਲੁਧਿਆਣਾ ਦ ਅਦਾਲਤ ਨੇ ਵੱਡੀ ਰਾਹਤ ਦਿੰਦੀ ਹੋਏ ਜਮਾਨਤ ਦੇ ਦਿੱਤੀ। ਇੰਦਰਜੀਤ ਇੰਦੀ ‘ਤੇ ਸੜਕ ਨਿਰਮਾਣ ਵਿਚ ਲੱਗੇ ਮਜਦੂਰਾਂ ਦੀ ਕੁੱਟਮਾਰ ਕਰਨ ਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ FIR ਦਰਜ ਕੀਤੀ ਗਈ ਸੀ। ਵਧੀਕ ਸੈਸ਼ਨ ਜੱਜ ਡਾ. ਗੁਰਪ੍ਰੀਤ ਕੌਰ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਤਿੱਖੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਇਹ ਮਾਮਲਾ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਅਤੇ ਸੀਆਈਏ ਸਟਾਫ ਵਿਖੇ ਦਰਜ ਐਫਆਈਆਰ ਨੰਬਰ 106 (15 ਅਪ੍ਰੈਲ, 2026) ਨਾਲ ਜੁੜਿਆ ਹੈ। ਇਹ ਸ਼ਿਕਾਇਤ ਜੇਈ ਰੁਪਿੰਦਰ ਸਿੰਘ ਵੱਲੋਂ ਦਰਜ ਕੀਤੀ ਗਈ ਸੀ। ਦੋਸ਼ ਹੈ ਕਿ ਦੋਸ਼ੀ ਨੇ ਸੱਗੂ ਚੌਕ ਤੋਂ ਹੰਬੜਾਂ ਰੋਡ ਤੱਕ ਸੜਕ ਦੀ ਸਕ੍ਰੈਪਿੰਗ ਕਰ ਰਹੇ ਮਜਦੂਰਾਂ ਨਾਲ ਮਾਰਕੁੱਟ ਕੀਤੀ ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ, ਜਿਸ ਨਾਲ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੋਈ।

ਸੁਣਵਾਈ ਦੌਰਾਨ ਦੋਸ਼ੀ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਸ ਨੂੰ ਸਿਆਸੀ ਦੁਸ਼ਮਣੀ ਕਾਰਨ ਝੂਠਾ ਫਸਾਇਆ ਗਿਆ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹੈ। ਇਸ ਦੌਰਾਨ ਸਰਕਾਰੀ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਦੋਸ਼ੀ ਨੇ ਗੰਭੀਰ ਅਪਰਾਧ ਕੀਤਾ ਹੈ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਧਾਰਾ 132 ਨੂੰ ਛੱਡ ਕੇ ਸਾਰੀਆਂ ਧਾਰਾਵਾਂ ਜ਼ਮਾਨਤਯੋਗ ਹਨ ਅਤੇ ਦੋਸ਼ੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹੈ। ਅਦਾਲਤ ਨੇ ਦੋਸ਼ੀ ਨੂੰ 50,000 ਰੁਪਏ (ਆਪਣੀ ਜ਼ਿੰਮੇਵਾਰੀ ‘ਤੇ ਰਿਹਾਈ) ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਇੱਕ ਜ਼ਮਾਨਤ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ
ਉਨ੍ਹਾਂ ਇਹ ਵੀ ਹੁਕਮ ਦਿੱਤਾ ਕਿ ਦੋਸ਼ੀ ਪੰਜ ਦਿਨਾਂ ਦੇ ਅੰਦਰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਵੇ ਅਤੇ ਜਾਂਚ ਵਿੱਚ ਸ਼ਾਮਲ ਹੋਵੇ। ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ, ਜਿੱਥੇ ਇਹ ਦੇਖਿਆ ਜਾਵੇਗਾ ਕਿ ਦੋਸ਼ੀ ਜਾਂਚ ਵਿੱਚ ਸ਼ਾਮਲ ਹੋਇਆ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ
The post ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼ appeared first on Daily Post Punjabi.
