ਬੇਅਦਬੀ ਖਿਲਾਫ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਫਰੀਦਕੋਟ ਦੇ ਕੋਟਕਪੂਰਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘ ਵਿਚ ਵੀਰਵਾਰ ਸਵੇਰੇ ਪੰਜਾਬ ਵਿਚ ਬੇਅਦਬੀ ਖਿਲਾਫ ਸਖਤ ਕਾਨੂੰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਨਾਲ ਹੋਈ। ਸਮਾਗਮ ਦੌਰਾਨ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਾਨੂੰਨ ਲਾਗੂ ਕਰਨਾ ਗੁਰੂ ਸਾਹਿਬ ਦੇ ਸਤਿਕਾਰ ਦੀ ਦਿਸ਼ਾ ਵਿਚ ਇੱਕ ਵੱਡਾ ਕਦਮ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਲਈ ਗੁਰੂ ਤੋਂ ਵੱਧ ਕੁਝ ਵੀ ਨਹੀਂ ਹੈ, ਅਤੇ ਉਹ ਕਿਸਮਤਵਾਲੇ ਹਨ ਕਿ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਖ਼ਤ ਕਾਨੂੰਨ ਬਣਾਇਆ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਕਾਨੂੰਨ ਬਾਰੇ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ ਅਦਾਲਤ ਹੁਣ ਫੈਸਲਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸੰਗਤ ਦੀ ਇੱਛਾ ਅਨੁਸਾਰ ਇਸ ਕਾਨੂੰਨ ਨੂੰ ਲਾਗੂ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੇਅਦਬੀ ਖਿਲਾਫ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ appeared first on Daily Post Punjabi.



Previous Post Next Post

Contact Form