ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਬਰਨਾਲਾ ਕੋਰਟ ਕੰਪਲੈਕਸ ਕਰਾਇਆ ਗਿਆ ਖਾਲੀ, ਮਚੀ ਹਫੜਾ ਦਫੜੀ

ਅੱਜ ਦੁਪਹਿਰ ਮੋਹਾਲੀ ਸੈਸ਼ਨ ਕੋਰਟ ਦੀ ਈਮੇਲ ‘ਤੇ ਤਿੰਨ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੀ ਪੰਜਾਬ ਦੀਆਂ ਅਦਾਲਤਾਂ ਵਿੱਚ ਸਰਚ ਆਪ੍ਰੇਸ਼ਨ ਸ਼ੁਰੂ ਹੋ ਗਿਆ, ਜਿੱਥੇ ਸੁਰੱਖਿਆ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਰਨਾਲਾ ਡਿਸਟ੍ਰਿਕਟ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਇਆ ਗਿਆ। ਇਸ ਦੌਰਾਨ ਕੋਰਟ ਕੰਪਲੈਕਸ ਵਿੱਚ ਮੌਜੂਦ ਜੱਜ ਸਾਹਿਬਾਨ ਵਕੀਲ ਅਤੇ ਪੇਸ਼ੀ ਭੁਗਤਨ ਲਈ ਆਏ ਲੋਕਾਂ ਵਿੱਚ ਹੜਕੰਪ ਮੱਚ ਗਿਆ।

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਡਿਸਟ੍ਰਿਕਟ ਕੋਰਟ ਨੂੰ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ, ਉੱਥੇ ਸਰਚ ਕੀਤਾ ਜਾ ਰਿਹਾ, ਜਿੱਥੇ ਪੁਲਿਸ ਪ੍ਰਸ਼ਾਸਨ ਦੀਆ ਵੱਖੋ-ਵੱਖਰੀਆਂ ਪੁਲਿਸ ਟੀਮਾਂ, ਫਾਇਰ ਬ੍ਰਿਗੇਡ, ਡੌਗ ਸਕੁਐਡ ਅਤੇ ਐਂਬੂਲਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਡੇ ਪੱਧਰ ‘ਤੇ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲੋਕ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮਾਮਲੇ ਨੂੰ ਲੈ ਕੇ ਵਕੀਲਾਂ ਵੱਲੋਂ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਲਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਕੋਰਟ ਕੰਪਲੈਕਸ ਵਿੱਚ ਜੱਜ ਸਾਹਿਬਾਨ, ਵਕੀਲਾਂ ਅਤੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ DSP ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਸੈਸ਼ਨ ਕੋਰਟ ਨੂੰ ਈਮੇਲ ਆਈਡੀ ਤੇ ਪੰਜਾਬ ਦੀਆਂ ਤਿੰਨ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਵਿੱਚ ਕਿਸੇ ਵੀ ਅਦਾਲਤ ਦਾ ਨਾਂ ਨਹੀਂ ਦਿੱਤਾ ਗਿਆ ਸੀ। ਉਸ ਨੂੰ ਦੇਖਦੇ ਹੋਏ ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਬਰਨਾਲਾ ਅਦਾਲਤ ਵਿੱਚ ਵੀ ਸਰਚ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਬਰਨਾਲਾ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਤੁਰੰਤ ਹਰਕਤ ਵਿੱਚ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 13 ਅਫਸਰਾਂ ਦੇ ਤਬਾਦਲੇ, 4 ਜ਼ਿਲ੍ਹਿਆਂ ਦੇ DC ਬਦਲੇ, ਹਿਮਾਂਸ਼ੂ ਅਗਰਵਾਲ ਨੂੰ ਪਟਿਆਲਾ ਦੀ ਜ਼ਿੰਮੇਵਾਰੀ

ਜਿਨ੍ਹਾਂ ਵੱਲੋਂ ਡਿਸਟ੍ਰਿਕਟ ਕੋਰਟ ਵਿੱਚ ਮਾਣਯੋਗ ਅਦਾਲਤ ਦੇ ਜੱਜ ਸਾਹਿਬਾਨ, ਵਕੀਲਾਂ ਅਤੇ ਲੋਕ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਡਿਸਟ੍ਰਿਕਟ ਕੋਰਟ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕੋਰਟ ਕੰਪਲੈਕਸ ਵਿੱਚ ਜੱਜ ਸਾਹਿਬਾਨ, ਵਕੀਲ ਭਾਈਚਾਰੇ ਨੂੰ ਬਾਹਰ ਸੁਰੱਖਿਅਤ ਲਿਆਂਦਾ ਗਿਆ ਹੈ, ਉੱਥੇ ਕੋਰਟ ਕੰਪਲੈਕਸ ਵਿੱਚ ਆਪਣੀਆਂ ਪੇਸ਼ੀਆਂ ਲਈ ਪਹੁੰਚੇ ਲੋਕਾਂ ਨੂੰ ਵੀ ਬਾਹਰ ਕੱਢਿਆ ਗਿਆ ਹੈ। ਉਹਨਾਂ ਕਿਹਾ ਕਿ ਜਿੱਥੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਬਰਨਾਲਾ ਕੋਰਟ ਕੰਪਲੈਕਸ ਕਰਾਇਆ ਗਿਆ ਖਾਲੀ, ਮਚੀ ਹਫੜਾ ਦਫੜੀ appeared first on Daily Post Punjabi.



Previous Post Next Post

Contact Form