ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਥੱਲੇ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ ‘ਚ ਪਰਿਵਾਰ

ਪਿੰਡ ਭਾਮੀਆਂ ਦੇ ਇੱਕ ਨੌਜਵਾਨ ਦੀ ਆਪਣੇ ਹੀ ਖੇਤ ਵਿਚ ਆਪਣੇ ਹੀ ਟਰੈਕਟਰ ਦੇ ਟਾਇਰ ਥੱਲੇ ਆ ਕੇ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਨੌਜਵਾਨ ਨਵਪ੍ਰੀਤ ਸਿੰਘ ਉਮਰ 26 ਸਾਲ ਦੇ ਪਿਤਾ ਚਰਨਜੀਤ ਸਿੰਘ ਭਾਮੀਆਂ ਨੇ ਦੱਸਿਆ ਕਿ ਮੇਰਾ ਪੁੱਤਰ ਨਵਪ੍ਰੀਤ ਸਿੰਘ ਆਪਣੇ ਖੇਤ ‘ਚ ਤੂੜੀ ਬਣਾ ਰਿਹਾ ਸੀ ਜਿਵੇਂ ਹੀ ਨਵਪ੍ਰੀਤ ਸਿੰਘ ਟਰੈਕਟਰ ਲੈ ਕੇ ਖੇਤ ‘ਚ ਪਹੁੰਚਿਆ ਤਾਂ ਖੇਤ ‘ਚ ਵੱਟ ਉੱਚੀ ਹੋਣ ਕਰਕੇ ਟਰੈਕਟਰ ਬੇਕਾਬੂ ਹੋ ਗਿਆ ਤੇ ਨੌਜਵਾਨ ਟਰੈਕਟਰ ਦੇ ਟਾਇਰ ਥੱਲੇ ਡਿੱਗ ਪਿਆ ਤਾਂ ਨੇੜੇ ਹੀ ਤੂੜੀ ਵਾਲੀ ਮਸ਼ੀਨ ਚਲਾ ਰਹੇ ਕੁਝ ਹੋਰ ਲੋਕਾਂ ਨੇ ਨਵਪ੍ਰੀਤ ਸਿੰਘ ਨੂੰ ਜ਼ਖਮੀ ਹਾਲਾਤਾਂ ‘ਚ ਨਿੱਜੀ ਹਸਪਤਾਲ ਖੰਨੇ ਭਰਤੀ ਕਰਵਾਇਆ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਕਰੋੜਾਂ ਦੀ ਹੈ/ਰੋਇਨ ਸਣੇ ਕਾਬੂ ਦੋ ਮੁਲਜ਼ਮਾਂ ਦੀ ਕੋਰਟ ‘ਚ ਹੋਈ ਪੇਸ਼ੀ, ਮਿਲਿਆ 5 ਦਿਨਾਂ ਦਾ ਪੁਲਿਸ ਰਿਮਾਂਡ

ਖੰਨੇ ਦੇ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਅਪੋਲੋ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਅਪੋਲੋ ਹਸਪਤਾਲ ਦੇ ਡਾਕਟਰਾਂ ਨੇ ਨਵਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਨਵਪ੍ਰੀਤ ਸਿੰਘ ਮਾਪਿਆਂ ਦਾ ਇਕਲੋਤਾ ਪੁੱਤ ਸੀ ਜਿਸ ਦਾ ਅੱਜ ਦੁਪਿਹਰ ਵੇਲੇ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਥੱਲੇ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ ‘ਚ ਪਰਿਵਾਰ appeared first on Daily Post Punjabi.



Previous Post Next Post

Contact Form