ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ 11.70 ਕਰੋੜ ਦੀ ਲਾਗਤ ਨਾਲ ਬਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਭਗ 50 ਹਜ਼ਾਰ ਲੋਕਾਂ ਨੂੰ ਫਾਇਦਾ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਭਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ ’ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਭਗ 50 ਹਜ਼ਾਰ ਲੋਕਾਂ ਨੂੰ ਐਮਰਜੈਂਸੀ ਅਤੇ ਵਿਸ਼ੇਸ਼ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣ ਵਾਲਾ ਇਹ ਕੇਂਦਰ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗਾ। ਸੜਕ ਹਾਦਸਿਆਂ ਦੇ ਪੀੜਤਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਐਮਰਜੈਂਸੀ ਦੇਖਭਾਲ ਮਿਲੇਗੀ ਅਤੇ ਇੱਥੇ ਸਰਜੀਕਲ ਪ੍ਰੋਸੀਜ਼ਰਜ਼ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।”
ਉਨ੍ਹਾਂ ਕਿਹਾ ਕਿ ਈ.ਐਨ.ਟੀ. ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ, ਐਕਸ-ਰੇਅ ਅਤੇ ਖੂਨ ਦੀ ਜਾਂਚ ਸਬੰਧੀ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀਐਚਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਸੂਬੇ ‘ਚ ਸਮਾਰਟ ਰਾਸ਼ਨ ਕਾਰਡ ਯੋਜਨਾ ਸ਼ੁਰੂ, ਮੰਤਰੀ ਕਟਾਰੂਚੱਕ ਨੇ ਇਸ ਜ਼ਿਲ੍ਹੇ ਤੋਂ ਕੀਤੀ ਸ਼ੁਰੂਆਤ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ’ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ, 15 ਪਿੰਡਾਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ appeared first on Daily Post Punjabi.