ISI ਨਾਲ ਜੁੜੇ 11 ਮੁਲਜ਼ਮ ਕਾਬੂ, ਪੰਜਾਬ ਸਣੇ ਵੱਖ-ਵੱਖ ਥਾਵਾਂ ‘ਤੇ ਲਾ ਰਹੇ ਸੀ ਕੈਮਰੇ, PAK ਜਾ ਰਹੀ ਸੀ ਜਾਣਕਾਰੀ

ISI ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਸੰਵੇਦਨਸ਼ੀਲ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਟਿਕਾਣਿਆਂ ਬਾਰੇ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਲਾਈਵ ਸੀਸੀਟੀਵੀ ਫੁਟੇਜ ਪਾਕਿਸਤਾਨ ਨੂੰ ਭੇਜਣ ਦਾ ਪਹਿਲਾ ਮਾਮਲਾ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਦੋਸ਼ੀਆਂ ਨੇ ਪੰਜਾਬ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਨੌਂ ਸੀਸੀਟੀਵੀ ਕੈਮਰੇ ਲਗਾਏ ਸਨ, ਜਿਨ੍ਹਾਂ ਦੀ ਫੁਟੇਜ ਸਿੱਧੇ ਪਾਕਿਸਤਾਨ ਨੂੰ ਭੇਜੀ ਜਾ ਰਹੀ ਸੀ।

ਇਹ ਖੁਲਾਸਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਹੈ। ਇਹ ਕੈਮਰੇ ਕਪੂਰਥਲਾ, ਜਲੰਧਰ, ਪਠਾਨਕੋਟ, ਪਟਿਆਲਾ, ਮੋਗਾ, ਅੰਬਾਲਾ, ਕਠੂਆ, ਬੀਕਾਨੇਰ ਅਤੇ ਅਲਵਰ ਵਰਗੇ ਮੁੱਖ ਸਥਾਨਾਂ ‘ਤੇ ਲਗਾਏ ਗਏ ਸਨ।

ਇਨ੍ਹਾਂ ਕੈਮਰਿਆਂ ਤੋਂ ਲਾਈਵ ਫੀਡ ਸਿਮ ਕਾਰਡਾਂ ਅਤੇ ਮੋਬਾਈਲ ਐਪਸ ਰਾਹੀਂ ਪਾਕਿਸਤਾਨ ਵਿੱਚ ਸਥਿਤ ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ, ਜਿਸ ਨਾਲ ਉਹ ਸੁਰੱਖਿਆ ਏਜੰਸੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਸਕਦੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਉਹ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਦੀ ਭਾਲ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ।

ਦੱਸਿਆ ਜਾ ਰਿਹਾ ਹੈ ਕਿ ਦੋ ਵੱਖ-ਵੱਖ ਕਾਰਵਾਈਆਂ ਵਿੱਚ ਦਿੱਲੀ ਅਤੇ ਪੰਜਾਬ ਤੋਂ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ।

ਜਾਣਕਾਰੀ ਮੁਤਾਬਕ ਪਹਿਲੀ ਕਾਰਵਾਈ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਤਿੰਨ ਪੰਜਾਬ ਦੇ ਅਤੇ ਤਿੰਨ ਦਿੱਲੀ ਦੇ ਸਨ। ਦੂਜੇ ਆਪਰੇਸ਼ਨ ਵਿੱਚ ਪੰਜਾਬ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ, ਫਿਰੋਜ਼ਪੁਰ ਦੇ ਰਹਿਣ ਵਾਲੇ ਅਨਮੋਲ ਅਤੇ ਸਾਹਿਲ, ਕਪੂਰਥਲਾ ਦੇ ਰਹਿਣ ਵਾਲੇ ਗੁਰਜੀਤ ਸਿੰਘ, ਫਾਜ਼ਿਲਕਾ ਦੇ ਰਹਿਣ ਵਾਲੇ ਰਿੰਪਲਦੀਪ ਸਿੰਘ, ਸਲਵਿੰਦਰ ਸਿੰਘ ਉਰਫ਼ ਕਾਲੂ, ਬੂਟਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਨਿਵਾਸੀ ਮੋਗਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਅਤੁਲ ਰਾਠੀ ਅਤੇ ਰੋਹਿਤ ਦਿੱਲੀ ਦੇ ਰੋਹਿਣੀ ਦੇ ਰਹਿਣ ਵਾਲੇ ਸਨ ਅਤੇ ਅਜੇ ਦਿੱਲੀ ਦੇ ਟਟੇਸਰ ਇਲਾਕੇ ਦ ਨਿਵਾਸੀ ਸੀ।

ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਦੋਸ਼ੀਆਂ ਨੇ ਦੇਸ਼ ਭਰ ਵਿੱਚ ਕਈ ਸੰਵੇਦਨਸ਼ੀਲ ਫੌਜੀ ਅਤੇ ਸੁਰੱਖਿਆ ਏਜੰਸੀਆਂ ਦੇ ਨੇੜੇ ਨੌਂ ਸੋਲਰ ਪਾਵਰ ਸੀਸੀਟੀਵੀ ਕੈਮਰੇ ਲਾਏ ਸਨ। ਇਹ ਕੈਮਰੇ ਕਪੂਰਥਲਾ, ਜਲੰਧਰ, ਪਠਾਨਕੋਟ, ਪਟਿਆਲਾ, ਮੋਗਾ, ਅੰਬਾਲਾ, ਕਠੂਆ, ਬੀਕਾਨੇਰ ਅਤੇ ਅਲਵਰ ਵਰਗੇ ਮੁੱਖ ਸਥਾਨਾਂ ‘ਤੇ ਸਥਿਤ ਸਨ। ਇਨ੍ਹਾਂ ਕੈਮਰਿਆਂ ਤੋਂ ਲਾਈਵ ਫੀਡ ਸਿਮ ਕਾਰਡਾਂ ਅਤੇ ਮੋਬਾਈਲ ਐਪਸ ਰਾਹੀਂ ਪਾਕਿਸਤਾਨ ਵਿੱਚ ਹੈਂਡਲਰਾਂ ਨੂੰ ਭੇਜੀ ਜਾ ਰਹੀ ਸੀ, ਜਿਸ ਨਾਲ ਉਹ ਸੁਰੱਖਿਆ ਏਜੰਸੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਸਕਦੇ ਸਨ।

ਸਪੈਸ਼ਲ ਸੈੱਲ ਨੇ ਦੋਸ਼ੀਆਂ ਤੋਂ ਤਿੰਨ ਵਿਦੇਸ਼ੀ-ਬਣੇ ਪਿਸਤੌਲ, ਇੱਕ ਦੇਸੀ-ਬਣੇ ਪਿਸਤੌਲ ਅਤੇ 24 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਨੌਂ ਸੀਸੀਟੀਵੀ ਕੈਮਰੇ, ਨੌਂ ਸਿਮ ਕਾਰਡ, 24 ਮੋਬਾਈਲ ਫੋਨ, ਦੋ ਚਾਰ-ਪਹੀਆ ਵਾਹਨ ਅਤੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ। ਇਨ੍ਹਾਂ ਵਾਹਨਾਂ ਦੀ ਵਰਤੋਂ ਹਥਿਆਰਾਂ ਦੀ ਢੋਆ-ਢੁਆਈ ਅਤੇ ਸੰਵੇਦਨਸ਼ੀਲ ਥਾਵਾਂ ਦੀ ਜਾਸੂਸੀ ਲਈ ਕੀਤੀ ਜਾ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ISI ਨਾਲ ਜੁੜੇ 11 ਮੁਲਜ਼ਮ ਕਾਬੂ, ਪੰਜਾਬ ਸਣੇ ਵੱਖ-ਵੱਖ ਥਾਵਾਂ ‘ਤੇ ਲਾ ਰਹੇ ਸੀ ਕੈਮਰੇ, PAK ਜਾ ਰਹੀ ਸੀ ਜਾਣਕਾਰੀ appeared first on Daily Post Punjabi.



Previous Post Next Post

Contact Form