ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦਿੱਤਾ 2 ਹਫ਼ਤਿਆਂ ਦਾ ਦਿੱਤਾ ਸਮਾਂ

ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ ਤੇ ਸੁਪਰੀਮ ਕੋਰਟ ਨੇ ਕੇਂਦਰ ਵੱਲੋਂ ਜਵਾਬ ਦਾਖਿਲ ਕਰਨ ‘ਚ ਹੋ ਰਹੀ ਦੇਰੀ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ।

ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਰਾਜੋਆਣਾ ਨੇ ਰਹਿਮ ਦੀ ਅਪੀਲ ‘ਤੇ ਫ਼ੈਸਲੇ ‘ਚ ਦੇਰੀ ਹੋਣ ਕਾਰਨ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗਕੀਤੀ ਹੈ। ਅਦਾਲਤ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਆਖਿਰ ਹੁਣ ਤੱਕ ਜਵਾਬ ਕਿਉਂ ਨਹੀਂ ਦਿੱਤਾ ਗਿਆ। ਮਾਮਲਾ ਜਸਟਿਸ ਵਿਕਰਮ ਨਾਥ, ਜਸਟਿੰਸ ਸੰਦੀਪ ਮਹਿਤਾ ਤੇ ਜਸਟਿਸ ਵਿਜੇ ਬਿਸ਼ਨੋਈ ਦੀ ਬੈਂਚ ਅੱਗੇ ਸੁਣਿਆ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਵਾਬ ਵਿਚ ਕੇਂਦਰ ਵੱਲੋਂ ਵਕੀਲ ਨੇ ਕਿਹਾ ਕਿ ਕੁਝ ਦਸਤਾਵੇਜ਼ ਸੀਲਬੰਦ ਲਿਫਾਫੇ ਵਿਚ ਪੇਸ਼ ਕਰਨੇ ਹਨ। ਕੋਰਟ ਨੇ ਕਿਹਾ ਕਿ ਜੋ ਵੀ ਕਹਿਣਾ ਹੈ ਉਹ ਹਲਫੀਆ ਬਿਆਨ ਵਿਚ ਲਿਖ ਕੇ ਪੇਸ਼ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦਿੱਤਾ 2 ਹਫ਼ਤਿਆਂ ਦਾ ਦਿੱਤਾ ਸਮਾਂ appeared first on Daily Post Punjabi.



source https://dailypost.in/hearing-on-rajoanas-mercy-petition/
Previous Post Next Post

Contact Form