SGPC ਪ੍ਰਧਾਨ ਧਾਮੀ ਨੇ ਪਾਕਿ ਜਾਣ ਵਾਲੇ ਸਿੱਖ ਜਥੇ ‘ਤੇ ਲਗਾਏ ਨਵੇਂ ਟੈਕਸ ਦਾ ਕੀਤਾ ਵਿਰੋਧ, ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਤੋਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਯਾਤਰਾਵਾਂ ‘ਤੇ ਲਗਾਏ ਗਈ ਫੀਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਂਦੇ ਹਨ। ਇਨ੍ਹਾਂ ਯਾਤਰਾਵਾਂ ਵਿਚੋਂ ਇਕ ਜਥਾ ਕਰਤਾਰਪੁਰ ਸਾਹਿਬ ਕਾਰੀਡੋਰ ਰਾਹੀਂ ਜਾਂਦਾ ਹੈ ਜਦੋਂ ਕਿ ਦੂਜਾ ਜਥਾ ਅਟਾਰੀ ਸਰਹੱਦ ਦੇ ਰਸਤੇ ਭੇਜਿਆ ਜਾਂਦਾ ਹੈ।

ਧਾਮੀ ਨੇ ਦੱਸਿਆ ਕਿ ਵਿਸਾਖੀ, ਸ੍ਰੀ ਗੁਰੂ ਅਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਮਹੱਤਵਪੂਰਨ ਮੌਕਿਆਂ ‘ਤੇ ਖਾਸ ਤੌਰ ਤੋਂ ਜਥੇ ਭੇਜੇ ਜਾਂਦੇ ਹਨ। ਇਹ ਯਾਤਰਾਵਾਂ ਸਿੱਖ ਭਾਈਚਾਰੇ ਦੀ ਆਸਥਾ ਤੇ ਭਾਵਨਾਵਾਂ ਨਾਲ ਗਹਿਰਾਈ ਨਾਲ ਜੁੜੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕਰਤਾਰਪੁਰ ਕਾਰੀਡੋਰ ਲਈ 20 ਡਾਲਰ ਫੀਸ ਲੱਗਦੀ ਸੀ ਜਿਸ ਨੂੰ ਖਤਮ ਕਰਨ ‘ਤੇ ਵਿਚਾਰ ਚੱਲ ਰਿਹਾ ਸੀ ਪਰ ਹੁਣ ਅਟਾਰੀ ਸਰਹੱਦ ‘ਤੇ 200 ਰੁਪਏ ਲਏ ਜਾਣ ਤੇ 200 ਰੁਪਏ ਵਾਪਸ ਆਉਣ ਲਈ ਨਵੇਂ ਫੀਸ ਦੀ ਗੱਲ ਸਾਹਮਣੇ ਆਈ ਹੈ ਜਿਸ ਨਾਲ ਸ਼ਰਧਾਲੂਆਂ ‘ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।

ਇਹ ਵੀ ਪੜ੍ਹੋ : ਈਰਾਨ ਨੇ ਮੁੜ ਦਿੱਤੀ ਚੇਤਾਵਨੀ-‘ਅਮਰੀਕਾ ਨੂੰ ਫ਼ੌਜ ਭੇਜਣ ਦੀ ਗਲਤੀ ਪਵੇਗੀ ਮਹਿੰਗੀ, ਛੇ ਮਹੀਨਿਆਂ ਤੱਕ ਜੰ/ਗ ਲਈ ਤਿਆਰ’
ਧਾਮੀ ਨੇ ਇਸ ਨੂੰ ਸ਼ਰਧਾਲੂਆਂ ਦੀ ਆਸਥਾ ‘ਤੇ ਸੱਟ ਦੱਸਦੇ ਹੋਏ ਕਿਹਾ ਕਿ ਧਾਰਮਿਕ ਯਾਤਰਾਵਾਂ ਕਿਸੇ ਵਪਾਰਕ ਉਦੇਸ਼ ਲਈ ਨਹੀਂ ਹੁੰਦੀਆਂ ਸਗੋਂ ਸ਼ਰਧਾ ਤੇ ਵਿਸ਼ਵਾਸ ਤਹਿਤ ਕੀਤੀਆਂ ਜਾਂਦੀਆਂ ਹਨ। ਇਸ ਲੀ ਇਸ ਤਰ੍ਹਾਂ ਦੇ ਟੈਕਸ ਲਗਾਉਣਾ ਸਹੀ ਨਹੀਂ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਇਸ ਫੈਸਲੇ ‘ਤੇ ਤੁਰੰਤ ਦੁਬਾਰਾ ਵਿਚਾਰ ਕੀਤਾ ਜਾਵੇ ਤੇ ਲਗਾਈ ਗਈ ਫੀਸ ਨੂੰ ਵਾਪਸ ਲਿਆ ਜਾਵੇ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SGPC ਪ੍ਰਧਾਨ ਧਾਮੀ ਨੇ ਪਾਕਿ ਜਾਣ ਵਾਲੇ ਸਿੱਖ ਜਥੇ ‘ਤੇ ਲਗਾਏ ਨਵੇਂ ਟੈਕਸ ਦਾ ਕੀਤਾ ਵਿਰੋਧ, ਫੈਸਲਾ ਵਾਪਸ ਲੈਣ ਦੀ ਕੀਤੀ ਮੰਗ appeared first on Daily Post Punjabi.



Previous Post Next Post

Contact Form