ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ : ‘ਕਾਂਗਰਸ ਨੇ DMK ਨਾਲ ਵਿਸ਼ਵਾਸਘਾਤ ਕੀਤਾ ਹੈ’ ਬੇਂਗਲੁਰੂ ‘ਚ PM ਮੋਦੀ ਦਾ ਕਾਂਗਰਸ ‘ਤੇ ਤਿੱਖਾ ਹਮਲਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੰਬੰਧਿਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਿਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://ift.tt/3t47Jpz ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 13 ਮਈ ਨੂੰ ਪੰਜਾਬ ਸਰਕਾਰ ਦੀ ‘ਆਨਲਾਈਨ ਮਿਲਣੀ’, NRI ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਮੰਤਰੀ ਰਵਜੋਤ ਸਿੰਘ appeared first on Daily Post Punjabi.