26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜਨਤਕ ਛੁੱਟੀ ਰਹੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਿੱਖਿਅਕ ਸੰਸਥਾਵਾਂ ਤੇ ਸਰਕਾਰੀ ਇੰਸਟੀਚਿਊਟਾਂ ਵਿਚ ਵੀ ਛੁੱਟੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਸ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਉਨ੍ਹਾਂ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ 26 ਮਈ ਨੂੰ ਸਪੈਸ਼ਲ ਕੈਜੂਅਲ ਲੀਵ ਦਾ ਐਲਾਨ ਕੀਤਾ ਹੈ ਜੋ ਪਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਰਜਿਸਟਰਡ ਵੋਟਰ ਹੈ। ਇਸ ਨਾਲ ਮੁਲਾਜ਼ਮਾਂ ਨੂੰ ਸਥਾਨਕ ਲੋਕਲ ਬਾਡੀਜ਼ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਸਹੂਲਤ ਮਿਲੇਗੀ।
ਦੱਸ ਦੇਈਏ ਕਿ ਪੰਜਾਬ ਵਿਚ ਹੋ ਰਹੇ ਨਗਰ ਨਿਗਮ, ਨਗਰ ਪੰਚਾਇਤ ਤੇ ਕੌਂਸਲ ਚੋਣਾਂ ਨੂੰ ਲੈ ਕੇ ਸ਼ਾਮ 5 ਵਜੇ ਪ੍ਰਚਾਰ ਬੰਦ ਹੋ ਜਾਵੇਗਾ। ਇਸ ਦੌਰਾਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 164 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਾਉਣ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਵੋਟਰ ਦਿਨ 26 ਮਈ ਨੂੰ ਚੋਣ ਵਾਲੇ ਜ਼ਿਲ੍ਹਿਆਂ ਵਿਚ ਪੋਲਿੰਗ ਬੂਥਾਂ ਦੇ 200 ਮੀਟਰ ਦੇ ਦਾਇਰੇ ਵਿਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੂ/ਨੀ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌ/ਤ ਦੇ ਘਾਟ
ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਪੋਸਟਰ/ਬੈਨਰ ਆਦਿ ਨਹੀਂ ਲਗਾਇਆ ਜਾਵੇਗਾ। ਕੋਈ ਵੀ ਸਿਆਸੀ ਦਲ ਜਾਂ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ਦੇ ਅੰਦਰ ਆਪਣਾ ਪੋਲਿੰਗ ਬੂਥ ਆਦਿ ਨਹੀਂ ਲਗਾਏਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ 26 ਮਈ ਨੂੰ ਜਨਤਕ ਛੁੱਟੀ ਦਾ ਐਲਾਨ, ਨਿਗਮ ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ appeared first on Daily Post Punjabi.