ਕਾਠਮੰਡੂ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਨੂੰ ਲੱਗੀ ਅੱਗ, ਵਾਲ-ਵਾਲ ਬਚੀ 278 ਯਾਤਰੀਆਂ ਦੀ ਜਾਨ

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਹੋਣ ਤੋਂ ਟਲ ਗਿਆ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਲਾਈਟਸਮੇਂ ਇੱਕ ਅੰਤਰਰਾਸ਼ਟਰੀ ਉਡਾਣ ਗੰਭੀਰ ਖ਼ਤਰੇ ਦੀ ਲਪੇਟ ਵਿਚ ਆ ਗਈ। ਏਅਰਪੋਰਟ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ਨੇ ਸਮੇਂ ਸਿਰ ਇੱਕ ਵੱਡਾ ਹਾਦਸਾ ਹੋਣ ਤੋਂ ਰੋਕ ਲਿਆ।

ਇਹ ਘਟਨਾ ਤੁਰਕੀ ਏਅਰਲਾਈਨਜ਼ ਦੀ ਫਲਾਈਟ TK 726 ‘ਤੇ ਵਾਪਰੀ, ਜੋ ਕਿ ਇਸਤਾਂਬੁਲ, ਤੁਰਕੀ ਤੋਂ ਕਾਠਮੰਡੂ ਪਹੁੰਚੀ ਸੀ। ਜਿਵੇਂ ਹੀ ਜਹਾਜ਼ ਰਨਵੇਅ ‘ਤੇ ਉਤਰਿਆ, ਇਸ ਦੇ ਟਾਇਰਾਂ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਹਵਾਈ ਅੱਡੇ ‘ਤੇ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ।

ਹਵਾਈ ਅੱਡਾ ਸੁਰੱਖਿਆ ਸੁਪਰਡੈਂਟ ਰਾਜਕੁਮਾਰ ਸਿਲਾਵਲੇ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਜਹਾਜ਼ ਵਿੱਚ 278 ਯਾਤਰੀ ਅਤੇ 11 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸੁਰੱਖਿਆ ਕਰਮਚਾਰੀਆਂ ਨੇ ਜਲਦੀ ਹੀ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਦੇ ਕੁਝ ਸੀਨੀਅਰ ਅਧਿਕਾਰੀ ਵੀ ਜਹਾਜ਼ ਵਿੱਚ ਯਾਤਰਾ ਕਰ ਰਹੇ ਸਨ। ਪੁਲਿਸ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਯਾਤਰੀ ਅਤੇ ਸਟਾਫ ਸੁਰੱਖਿਅਤ ਹਨ। ਸਮੇਂ ਸਿਰ ਕਾਰਵਾਈ ਨੇ ਸੈਂਕੜੇ ਜਾਨਾਂ ਬਚਾਈਆਂ ਅਤੇ ਸਥਿਤੀ ਨੂੰ ਸੰਭਾਲ ਲਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਠਮੰਡੂ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਨੂੰ ਲੱਗੀ ਅੱਗ, ਵਾਲ-ਵਾਲ ਬਚੀ 278 ਯਾਤਰੀਆਂ ਦੀ ਜਾਨ appeared first on Daily Post Punjabi.


Previous Post Next Post

Contact Form