ਫ਼ਰੀਦਕੋਟ ’ਚ 3 ਸਕੂਲ-ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰੀਦਕੋਟ ਪਹੁੰਚਣ ਤੋਂ ਪਹਿਲਾਂ ਤਿੰਨ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਸਬੰਧਤ ਵਿਦਿਅਕ ਸੰਸਥਾਵਾਂ ਨੂੰ ਖਾਲੀ ਕਰਵਾ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਕਿਸੇ ਵੀ ਸਕੂਲ ਜਾਂ ਕਾਲਜ ਤੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ ਹੈ। ਇਸ ਧਮਕੀ ਤੋਂ ਬਾਅਦ ਪ੍ਰਸ਼ਾਸਨ ਨੇ ਫਰੀਦਕੋਟ ਅਤੇ ਕੋਟਕਪੂਰਾ ਦੇ ਲਗਭਗ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ “ਸ਼ੁਕਰਾਨਾ ਯਾਤਰਾ” ਦੇ ਹਿੱਸੇ ਵਜੋਂ ਵੀਰਵਾਰ ਨੂੰ ਫਰੀਦਕੋਟ ਅਤੇ ਕੋਟਕਪੂਰਾ ਪਹੁੰਚ ਰਹੇ ਹਨ। ਇਸ ਦੌਰਾਨ ਫਰੀਦਕੋਟ ਦੇ ਸਾਦਿਕ ਦੇ ਸਰਕਾਰੀ ਗਰਲਜ਼ ਸਕੂਲ, ਦਸ਼ਮੇਸ਼ ਪਬਲਿਕ ਸਕੂਲ ਅਤੇ ਦਸ਼ਮੇਸ਼ ਡੈਂਟਲ ਕਾਲਜ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਭੇਜੀ ਗਈ ਸੀ।

ਧਮਕੀਆਂ ਤੋਂ ਬਾਅਦਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸਾਦਿਕ ਦੇ ਸਰਕਾਰੀ ਗਰਲਜ਼ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ, ਜਦੋਂਕਿ ਪੁਲਿਸ ਵੱਲੋਂ ਫਰੀਦਕੋਟ ਦੇ ਦੋਵਾਂ ਵਿਦਿਅਕ ਸੰਸਥਾਵਾਂ ਵਿੱਚ ਵੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 40 ਦੀ ਉਮਰ ਤੋਂ ਬਾਅਦ ਕਮਜ਼ੋਰ ਹੋਣ ਲਗਦੀਆਂ ਹਨ ਔਰਤਾਂ ਦੀਆਂ ਹੱਡੀਆਂ, ਮਜ਼ਬੂਤੀ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾਵਸਤੂ ਬਰਾਮਦ ਨਹੀਂ ਹੋਈ ਹੈ। ਸਾਵਧਾਨੀ ਦੇ ਤੌਰ ‘ਤੇ, ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫ਼ਰੀਦਕੋਟ ’ਚ 3 ਸਕੂਲ-ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ appeared first on Daily Post Punjabi.



Previous Post Next Post

Contact Form