ਪੰਜਾਬੀ ਸੰਗੀਤ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕਾ ਇੰਦਰ ਕੌਰ, ਜਿਸਨੂੰ ਯਸ਼ਇੰਦਰ ਕੌਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦਾ ਲੁਧਿਆਣਾ ਵਿੱਚ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਅੱਜ ਸਵੇਰੇ ਕਰੀਬ 11 ਵਜੇ ਨੀਲੋ ਨਹਿਰ ਵਿੱਚੋਂ ਮਿਲੀ। ਕੁਝ ਦਿਨ ਪਹਿਲਾਂ ਹੀ ਇੰਦਰ ਨੂੰ ਗੰਨ ਪੁਆਇੰਟ ‘ਤੇ ਅਗਵਾ ਕੀਤਾ ਗਿਆ ਸੀ, ਅਤੇ ਉਸਦਾ ਪਰਿਵਾਰ ਉਦੋਂ ਤੋਂ ਉਸਦੀ ਭਾਲ ਕਰ ਰਿਹਾ ਸੀ।
ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਮੋਗਾ ਦਾ ਇੱਕ ਵਿਅਕਤੀ ਉਸ ‘ਤੇ ਵਿਆਹ ਕਰਨ ਲਈ ਦਬਾਅ ਪਾ ਰਿਹਾ ਸੀ। ਜਦੋਂ ਉਸਨੇ ਇਨਕਾਰ ਕਰ ਦਿੱਤਾ, ਤਾਂ ਉਸਨੇ ਉਸਨੂੰ ਅਗਵਾ ਕਰ ਲਿਆ। ਉਸਨੂੰ ਮਾਰਨ ਤੋਂ ਬਾਅਦ, ਉਹ ਕੈਨੇਡਾ ਭੱਜ ਗਿਆ। ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ ਅਤੇ ਪੋਸਟਮਾਰਟਮ ਲਈ ਸਮਰਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ ਵਾਪਰਿਆ ਹਾ/ਦਸਾ, ਕਾਰ ਤੇ ਟਰੱਕ ਦੀ ਟੱਕਰ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌ/ਤ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ‘ਚ ਪੰਜਾਬੀ ਗਾਇਕਾ ਦਾ ਕਤਲ, ਪੁਲਿਸ ਨੇ ਨੀਲੋ ਨਹਿਰ ‘ਚੋਂ ਦੇਹ ਕੀਤੀ ਬਰਾਮਦ appeared first on Daily Post Punjabi.