ਫਿਲੌਰ : ਪਤੀ-ਪਤਨੀ ਦੇ ਝਗੜੇ ਵਿਚਾਲੇ ਧਾਰਮਿਕ ਗ੍ਰੰਥ ਬਾਈਬਲ ਦੀ ਬੇਅਦਬੀ, ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਮਹਿਲਾ ਆਪਣੇ ਘਰ ‘ਚ ਧਾਰਮਿਕ ਗ੍ਰੰਥ ਬਾਈਬਲ ਪੜ੍ਹ ਰਹੀ ਸੀ। ਇਸ ਦੌਰਾਨ ਉਸਦਾ ਪਤੀ ਮੌਕੇ ‘ਤੇ ਆ ਗਿਆ ਅਤੇ ਗੁੱਸੇ ਵਿੱਚ ਆ ਕੇ ਉਸ ਨੇ ਬਾਈਬਲ ਦੇ ਅੰਗ ਪਾੜ ਦਿੱਤੇ। ਇਸ ਘਟਨਾ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਲਗਾਏ ਜਾ ਰਹੇ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ।

ਮਾਮਲੇ ਸਬੰਧੀ ਜਦੋਂ ਫਿਲੌਰ ਦੇ ਡੀਐਸਪੀ ਭਾਰਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਤੀ-ਪਤਨੀ ਵਿੱਚ ਹੋਏ ਝਗੜੇ ਤੋਂ ਬਾਅਦ ਇਹ ਘਟਨਾ ਵਾਪਰੀ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਲੌਰ : ਪਤੀ-ਪਤਨੀ ਦੇ ਝਗੜੇ ਵਿਚਾਲੇ ਧਾਰਮਿਕ ਗ੍ਰੰਥ ਬਾਈਬਲ ਦੀ ਬੇਅਦਬੀ, ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ appeared first on Daily Post Punjabi.



Previous Post Next Post

Contact Form