ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਾਮਚੁਰਾਸੀ ਵਿੱਚ ਬੱਚਿਆਂ ਨੂੰ ਲਿਜਾ ਰਹੀ ਇੱਕ ਸਕੂਲ ਵੈਨ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨਾਲ ਟਕਰਾ ਗਈ। ਵੈਨ ਵਿੱਚ ਲਗਭਗ 12 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ, ਸਾਰੇ ਬੱਚੇ ਵਾਲ-ਵਾਲ ਬਚ ਗਏ, ਹਾਲਾਂਕਿ ਕੁਝ ਬੱਚਿਆਂ ਅਤੇ ਵੈਨ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼ਾਮਚੁਰਾਸੀ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੁਰੰਤ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖਮੀ ਬੱਚਿਆਂ ਅਤੇ ਵੈਨ ਡਰਾਈਵਰ ਦਾ ਹਾਲ-ਚਾਲ ਪੁੱਛਿਆ। ਮੰਤਰੀ ਨੇ ਡਾਕਟਰਾਂ ਦੀ ਟੀਮ ਨਾਲ ਗੱਲ ਕੀਤੀ ਅਤੇ ਬੱਚਿਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ।

ਮੀਡੀਆ ਨਾਲ ਗੱਲ ਕਰਦੇ ਹੋਏ ਮੰਤਰੀ ਡਾ. ਰਵਜੋਤ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਜਾਨ-ਮਾਲ ਦਾ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਬੱਚਿਆਂ ਦੇ ਇਲਾਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਆਵਾਰਾ ਕੁੱਤਿਆਂ ਨੂੰ ਲੈ ਕੇ ਮਾਨ ਸਰਕਾਰ ਲਵੇਗੀ ਐਕਸ਼ਨ, CM ਮਾਨ ਨੇ ਕੀਤਾ ਐਲਾਨ
ਪੁਲਿਸ ਪ੍ਰਸ਼ਾਸਨ ਅਤੇ ਸਕੂਲ ਵੈਨ ਡਰਾਈਵਰ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਡਾ. ਰਵਜੋਤ ਨੇ ਦੱਸਿਆ ਕਿ ਇਹ ਹਾਦਸਾ ਟਿੱਪਰ ਡਰਾਈਵਰ ਦੀ ਲਾਪਰਵਾਹੀ ਕਾਰਨ ਹੋਇਆ। ਟਿੱਪਰ ਟਰੱਕ ਗਲਤ ਦਿਸ਼ਾ ਤੋਂ ਆ ਰਿਹਾ ਸੀ ਅਤੇ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਨਾਲ ਟਕਰਾ ਗਿਆ। ਮੰਤਰੀ ਨੇ ਕਿਹਾ ਕਿ ਬੱਚਿਆਂ ਦੀਆਂ ਜਾਨਾਂ ਕੀਮਤੀ ਹਨ ਅਤੇ ਲਾਪਰਵਾਹੀ ਕਰਨ ਵਾਲੇ ਟਿੱਪਰ ਡਰਾਈਵਰ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਵਾਕਾਂ ਨਾਲ ਭਰੀ ਸਕੂਲ ਵੈਨ ਨਾਲ ਭਿਆਨਕ ਹਾਦਸਾ, ਟਿੱਪਰ ਨਾਲ ਹੋਈ ਜ਼ੋਰਦਾਰ ਟੱਕਰ appeared first on Daily Post Punjabi.